29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਚੋਣਾਂ 'ਚ ਹੋਈਆਂ ਝੜਪਾਂ ਨੇ ਲਾਅ ਐਂਡ ਆਰਡਰ ਦੀਆਂ ਧੱਜੀਆਂ ਉਡਾਈਆਂ- ਜਥੇ. ਖੁਸਰੋਪੁਰ

ਅਜੀਤ ਡੈਸਕ 29-05-2026
ਕਪੂਰਥਲਾ, 28 ਮਈ (ਵਿ.ਪ੍ਰ.)-ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਸਿਆਸੀ ਪਾਰਟੀ ਦੇ ਆਗੂਆਂ ਦਰਮਿਆਨ ਹੋਈਆਂ ਝੜਪਾਂ ਨੇ ਲੋਕਤੰਤਰ ਤੇ ਲਾਅ ਐਂਡ ਆਰਡਰ ਦੀਆਂ ਧੱਜੀਆਂ ਉਡਾਈਆਂ ਹਨ, ਜਿਸ ਤੋਂ ਸੰਕੇਤ ਮਿਲਦੇ ਹਨ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਿਸ ਤਰ੍ਹਾਂ ਦਾ ਰੂਪ ਧਾਰਨ ਕਰਨਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ. ਨਰਿੰਦਰ ਸਿੰਘ ਖੁਸਰੋਪੁਰ ਹਲਕਾ ਸੇਵਾਦਾਰ ਕਪੂਰਥਲਾ ਸ਼ੋ੍ਰਮਣੀ ਅਕਾਲੀ ਦਲ ਵਾਰਿਸ ਪੰਜਾਬ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਸਿਆਸੀ ਧਿਰਾਂ ਦੇ ਸੱਤਾ ਵਿਚ ਕਾਬਜ ਹੋਣ ਦੀ ਲਾਲਸਾ ਤੇ ਮੌਕੇ ਦੀ ਸਰਕਾਰ ਵਲੋਂ ਲਾਅ ਐਂਡ ਆਰਡਰ ਨੂੰ ਕਾਇਮ ਨਾ ਰੱਖ ਸਕਣ ਕਾਰਨ ਇਨ੍ਹਾਂ ਚੋਣਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਈ ਸਵਾਲ ਖੜ੍ਹੇ ਹੋਏ ਹਨ |
ਪਿਛਲੀ ਖ਼ਬਰ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਡੀ. ਐੱਸ. ਪੀ. ਨੇ ਕਾਂਗਰਸ ਉਮੀਦਵਾਰਾਂ ਦੇ ਬਿਆਨ ਕਲਮਬੰਦ ਕੀਤੇ ਅਗਲੀ ਖ਼ਬਰ ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ ਵਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।