29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਡੀ. ਐੱਸ. ਪੀ. ਨੇ ਕਾਂਗਰਸ ਉਮੀਦਵਾਰਾਂ ਦੇ ਬਿਆਨ ਕਲਮਬੰਦ ਕੀਤੇ

ਅਜੀਤ ਡੈਸਕ 29-05-2026
ਕਪੂਰਥਲਾ, 28 ਮਈ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸ ਨਾਲ ਸਬੰਧਿਤ ਨਗਰ ਨਿਗਮ ਕਪੂਰਥਲਾ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਤਿੰਨ ਉਮੀਦਵਾਰਾਂ ਦੀਪਕ ਸਲਵਾਨ, ਵਿਨੋਦ ਸੂਦ, ਰਾਜਬੀਰ ਸਿੰਘ ਬਾਵਾ ਤੇ ਕਾਂਗਰਸ ਆਗੂ ਮਨਜਿੰਦਰ ਸਿੰਘ ਸਾਹੀ ਵਲੋਂ 'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵਲੋਂ 26 ਮਈ ਨੂੰ ਦੇਰ ਰਾਤ ਵਿਰਸਾ ਵਿਹਾਰ ਵਿਚ ਬਣਾਏ ਗਏ ਸਟਰਾਂਗ ਰੂਮ ਜਿੱਥੇ ਬੈਲਟ ਬਾਕਸ ਰੱਖੇ ਗਏ ਸਨ | ਅੰਦਰ ਅਣਅਧਿਕਾਰਤ ਤੌਰ 'ਤੇ ਦਾਖਲ ਹੋਣ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਅੱਜ ਡੀ.ਐੱਸ.ਪੀ. ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਨੇ ਸ਼ਿਕਾਇਤਕਰਤਾਵਾਂ ਦੇ ਬਿਆਨ ਕਲਮਬੰਦ ਕੀਤੇ | ਕਾਂਗਰਸ ਉਮੀਦਵਾਰਾਂ ਨੇ ਡੀ.ਐੱਸ.ਪੀ. ਨੂੰ ਦਿੱਤੇ ਗਏ ਬਿਆਨਾਂ ਵਿਚ ਸਪਸ਼ਟ ਤੌਰ 'ਤੇ ਕਿਹਾ ਕਿ 'ਆਪ' ਦੇ ਹਲਕਾ ਇੰਚਾਰਜ ਅਣਅਧਿਕਾਰਤ ਤੌਰ 'ਤੇ ਸਟਰਾਂਗ ਰੂਮ ਵਿਚ ਦਾਖ਼ਲ ਹੋਏ | ਇਸ ਲਈ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ 'ਆਪ' ਦੇ ਹਲਕਾ ਇੰਚਾਰਜ ਦੇ ਸਟਰਾਂਗ ਰੂਮ ਵਿਚ ਅਣਅਧਿਕਾਰਤ ਤੌਰ 'ਤੇ ਦਾਖਲ ਹੋਣ ਦੇ ਮਾਮਲੇ ਨੂੰ ਲੈ ਕੇ ਚੋਣ ਲੜ ਰਹੇ ਉਮੀਦਵਾਰਾਂ ਦੇ ਮਨਾਂ ਵਿਚ ਕਈ ਤਰ੍ਹਾਂ ਦੇ ਸ਼ੰਕੇ ਪਾਏ ਜਾ ਰਹੇ ਹਨ | ਇੱਥੇ ਵਰਨਣਯੋਗ ਹੈ ਕਿ ਕਾਂਗਰਸ ਉਮੀਦਵਾਰਾਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਵਿਚ ਮੰਗ ਕੀਤੀ ਕਿ 'ਆਪ' ਦੇ ਹਲਕਾ ਇੰਚਾਰਜ ਦੇ ਸਟਰਾਂਗ ਰੂਮ ਵਿਚ ਦਾਖਲ ਹੋਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਅਗਲੀ ਖ਼ਬਰ ਚੋਣਾਂ 'ਚ ਹੋਈਆਂ ਝੜਪਾਂ ਨੇ ਲਾਅ ਐਂਡ ਆਰਡਰ ਦੀਆਂ ਧੱਜੀਆਂ ਉਡਾਈਆਂ- ਜਥੇ. ਖੁਸਰੋਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।