29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫਗਵਾੜਾ 'ਚ ਦੋ ਮਾਸੂਮ ਬੱਚੀਆਂ ਨਾਲ ਵਿਅਕਤੀ ਵਲੋਂ ਅਸ਼ਲੀਲ ਹਰਕਤਾਂ, ਪੁਲਿਸ ਵੱਲੋਂ ਕੇਸ ਦਰਜ <br/>

ਅਜੀਤ ਡੈਸਕ 29-05-2026
ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੇਦੀਆਂ ਮੁਹੱਲਾ ਵਿਖੇ ਦੋ ਨਾਬਾਲਗ ਲੜਕੀਆਂ ਨਾਲ ਸਰੀਰਕ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧ 'ਚ ਪੁਲਿਸ ਵੱਲੋਂ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਦੋਵੇਂ ਲੜਕੀਆਂ ਜਿਨ੍ਹਾਂ ਦੀ ਉਮਰ ਕਰੀਬ 9 ਤੇ 5 ਸਾਲ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਿਕ ਦੋਵੇਂ ਬੱਚੀਆਂ ਆਪਣੀ ਦਾਦੀ ਨਾਲ ਬੇਦੀਆਂ ਮੁਹੱਲਾ ਖਲਵਾੜਾ ਗੇਟ ਫਗਵਾੜਾ ਵਿਖੇ ਰਹਿ ਰਹੀਆਂ ਸਨ ਤੇ ਅਕਸਰ ਨੇੜਲੇ ਘਰ ਵਿਚ ਰਹਿੰਦਾ ਇਕ ਵਿਅਕਤੀ ਸੋਨੂੰ, ਜਿਸ ਦੀ ਉਮਰ ਕਰੀਬ 40 ਤੋਂ 45 ਸਾਲ ਦੱਸੀ ਜਾ ਰਹੀ ਹੈ, ਦੇ ਘਰ ਜਾਂਦੀਆਂ ਸਨ | ਪਰਿਵਾਰ ਦੇ ਦੱਸਣ ਅਨੁਸਾਰ ਬੱਚੀਆਂ ਨੇ ਘਰ ਵਾਪਸ ਆ ਕੇ ਆਪਣੀ ਦਾਦੀ ਨੂੰ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਗ਼ਲਤ ਢੰਗ ਨਾਲ ਛੇੜਛਾੜ ਕੀਤੀ ਗਈ ਹੈ | ਇਸ ਤੋਂ ਬਾਅਦ ਪਰਿਵਾਰ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਤੇ ਬੱਚੀਆਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ | ਐਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਸਬੰਧ 'ਚ ਕੇਸ ਦਰਜ ਕਰ ਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਘਟਨਾ ਦੀ ਸਾਰੇ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਮੈਡੀਕਲ ਬੋਰਡ ਵੀ ਕੱਲ੍ਹ ਗਠਿਤ ਕਰਵਾਇਆ ਜਾਵੇਗਾ |


ਪਿਛਲੀ ਖ਼ਬਰ ਬੀਤੀ ਦੇਰ ਸ਼ਾਮ ਤੋਂ ਸ਼ਹਿਰ ਦੇ ਬਹੁਤੇ ਇਲਾਕਿਆਂ ਦੀ ਬਿਜਲੀ ਸਪਲਾਈ ਰਹੀ ਬੰਦ ਅਗਲੀ ਖ਼ਬਰ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਸਬੰਧੀ ਦਰਜਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।