29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਵਿੱਤਰ ਕਾਲੀ ਵੇਈਾ 'ਚੋਂ ਅਣਪਛਾਤੀ ਲਾਸ਼ ਮਿਲੀ

ਅਜੀਤ ਡੈਸਕ 29-05-2026
ਸੁਲਤਾਨਪੁਰ ਲੋਧੀ, 28 ਮਈ (ਥਿੰਦ)-ਸੁਲਤਾਨਪੁਰ ਲੋਧੀ ਸਥਿਤ ਪਵਿੱਤਰ ਕਾਲੀ ਵੇਈਾ ਦੀ ਸਫ਼ਾਈ ਦੌਰਾਨ ਇਕ ਅਣਪਛਾਤੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੂਸੋਵਾਲ ਪੁਲ ਨੇੜੇ ਸਫ਼ਾਈ ਦੌਰਾਨ ਮਿਲੀ ਲਾਸ਼ ਦੀ ਹਾਲਤ ਬਹੁਤ ਖ਼ਰਾਬ ਅਤੇ ਸਰੀਰ ਦਾ ਪਿੰਜਰ ਹੀ ਨਜ਼ਰ ਆ ਰਿਹਾ ਸੀ | ਅਣਪਛਾਤੀ ਲਾਸ਼ ਦੇ ਨਾਲ ਮਿਲੀ ਟੀ ਸ਼ਰਟ ਤੇ ਸਾਈ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਲਿਖਿਆ ਹੋਇਆ ਮਿਲਿਆ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਮੋਰਚਰੀ 'ਚ ਰੱਖ ਦਿੱਤੀ ਹੈ | ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮ ਅੱਜ ਅਣਮਿਥੇ ਸਮੇਂ ਦੀ ਹੜਤਾਲ ਕਰਕੇ ਸੇਵਾ ਕੇਂਦਰ ਦਾ ਕੰਮ ਠੱਪ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।