28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਭਾਜਪਾ ਪੰਜਾਬ ਵਿਚ ਨਵਾਂ ਇਤਿਹਾਸ ਸਿਰਜੇਗੀ-ਰਣਜੀਤ ਸਿੰਘ ਖੋਜੇਵਾਲ <br/>

ਅਜੀਤ ਡੈਸਕ 29-05-2026
ਕਪੂਰਥਲਾ, 28 ਮਈ (ਵਿ.ਪ੍ਰ.)-ਭਾਜਪਾ ਦੀ ਹਾਈ ਕਮਾਂਡ ਵੱਲੋਂ ਉੱਘੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾਈ ਪ੍ਰਧਾਨ ਬਣਾਏ ਜਾਣ ਦਾ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਭਾਜਪਾ ਪੰਜਾਬ ਵਿਚ ਨਵਾਂ ਇਤਿਹਾਸ ਸਿਰਜੇਗੀ | ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ | ਜ਼ਿਲ੍ਹਾ ਪ੍ਰਧਾਨ ਨੇ ਪਾਟੀ ਦੇ ਸੂਬਾਈ ਪ੍ਰਧਾਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਉਹ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਦੀ ਤਰ੍ਹਾਂ ਦਿਨ ਰਾਤ ਇਕ ਕਰ ਕੇ ਕੰਮ ਕਰਨਗੇ ਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ |

ਪਿਛਲੀ ਖ਼ਬਰ ਸਰਬਜੀਤ ਸਿੰਘ ਪੱਡਾ (ਧੰਨਾ ਸਿੰਘ) ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਲਗਾਇਆ ਸਮਰ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।