28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਡਾ. ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ ਤੱਲ੍ਹਣ 'ਚ ਅੱਜ <br/>

ਅਜੀਤ ਡੈਸਕ 29-05-2026
ਜਲੰਧਰ, 28 ਮਈ (ਜਸਪਾਲ ਸਿੰਘ)-ਡਾ. ਬੀ. ਆਰ. ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ 'ਇਕ ਸ਼ਾਮ ਬਾਬਾ ਸਾਹਿਬ ਦੇ ਨਾਮ' 29 ਮਈ ਦਿਨ ਸ਼ੁਕਰਵਾਰ ਨੂੰ ਡਾ. ਬੀ. ਆਰ. ਅੰਬੇਡਕਰ ਪਾਰਕ ਪਿੰਡ ਤੱਲ੍ਹਣ ਵਿਖੇ ਸ਼ਾਮੀਂ 7 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਗਮ ਦੇ ਮੁੱਖ ਪ੍ਰਬੰਧਕ ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਸ੍ਰੀ ਜੱਸੀ ਤੱਲ੍ਹਣ ਨੇ ਦੱਸਿਆ ਕਿ ਇਸ ਮੌਕੇ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ, ਸਿਲਾਈ ਮਸ਼ੀਨਾਂ ਤੇ ਕੰਨਾਂ ਦੀਆਂ ਮਸ਼ੀਨਾਂ ਮੁਫਤ ਵੰਡੀਆਂ ਜਾਣਗੀਆਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ, ਸਮੂਹ ਐੱਨ. ਆਰ. ਆਈ. ਵੀਰਾਂ ਤੇ ਪਿੰਡ ਤੱਲ੍ਹਣ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸੰਮੇਲਨ ਦੌਰਾਨ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵੀ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਭੁਲੱਥ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹੋਈ ਚੋਣ <br/> ਅਗਲੀ ਖ਼ਬਰ ਕੇ.ਐਲ. ਚਾਂਦ ਟਰੱਸਟ ਨੇ ਰਜਿੰਦਰ ਬੰਟੀ ਦੀ ਅਗਵਾਈ 'ਚ 2 ਲੋੜਵੰਦਾਂ ਨੂੰ ਭੇਟ ਕੀਤੀਆਂ ਵੀਲ ਚੇਅਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।