12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਮਹਾਨ ਕੀਰਤਨ ਦਰਬਾਰ ਅੱਜ <br/>

ਅਜੀਤ ਡੈਸਕ 30-05-2026
ਫਗਵਾੜਾ, 29 ਮਈ (ਹਰਜੋਤ ਸਿੰਘ ਚਾਨਾ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਲਾਹਕਾਰ ਟੂਰਿਜ਼ਮ ਵਿਭਾਗ ਦੀਪਕ ਬਾਲੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਇਹ ਸਮਾਗਮ ਇਤਿਹਾਸਿਕ ਤੇ ਵਿਸ਼ਾਲ ਪੱਧਰ 'ਤੇ 30 ਮਈ ਨੂੰ ਫਗਵਾੜਾ ਵਿਖੇ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ ਦੇ ਸਾਹਮਣੇ ਸਥਿਤ ਸਰਕਾਰੀ ਮਿਡਲ ਸਕੂਲ ਦੀ ਗਰਾਊਾਡ ਜੀ.ਟੀ. ਰੋਡ ਚੱਕ ਹਕੀਮ ਵਿਖੇ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਕੀਰਤਨ ਦਰਬਾਰ 'ਚ ਸ਼ਿਰਕਤ ਕਰਨ | ਸਮਾਗਮ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਸੰਗਤਾਂ ਲਈ ਸਾਫ਼ ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ ਤੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪਾਂ ਸਮੇਤ ਐਂਬੂਲੈਂਸਾਂ ਤਾਇਨਾਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ | ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਮਾਗਮ ਵਾਲੀ ਥਾਂ 'ਤੇ ਇੱਕ ਹਵਾਦਾਰ ਤੇ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਸੰਤੋਸ਼ ਕੁਮਾਰ ਗੋਗੀ ਤੋਂ ਇਲਾਵਾ ਕਈ ਪ੍ਰਮੁੱਖ ਸ਼ਾਮਿਲ ਸਨ |

ਪਿਛਲੀ ਖ਼ਬਰ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ 31 ਨੂੰ ਮਨਾਇਆ ਜਾਵੇਗਾ ਪੂਰਨਮਾਸ਼ੀ ਦਾ ਦਿਹਾੜਾ-ਬਾਬਾ ਮਨਜੀਤ ਸਿੰਘ ਬੇਦੀ ਅਗਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਚੋਣ ਨਤੀਜਿਆਂ ਵਿਚ ਵਿਧਾਇਕ ਰਾਣਾ ਧੜੇ ਨੇ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।