12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਹੈਰੋਇਨ ਸਮੇਤ ਇਕ ਔਰਤ ਕਾਬੂ <br/>

ਹੈਰੋਇਨ ਸਮੇਤ ਕਾਬੂ ਕੀਤੀ ਗਈ ਔਰਤ ਪੁਲਿਸ ਪਾਰਟੀ ਨਾਲ | ਤਸਵੀਰ. ਸਤਨਾਮ ਸਿੰਘ <br/> 30-05-2026
ਸੁਭਾਨਪੁਰ, 29 ਮਈ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਔਰਤ ਨੂੰ ਕਥਿਤ ਤੌਰ 'ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਅਜੇਪਾਲ ਸਿੰਘ ਬਾਠ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਕੁਮਾਰ ਸਮੇਤ ਪੁਲਿਸ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਹਮੀਰਾ ਦੇ ਕੋਲ ਪੀਰਾਂ ਦੀ ਜਗ੍ਹਾ ਦੇ ਨਜ਼ਦੀਕ ਪਹੰੁਚੀ ਤਾਂ ਇਕ ਔਰਤ ਸਾਹਮਣੇ ਤੋਂ ਆਉਂਦੀ ਦਿਖਾਈ ਦਿੱਤੀ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜਿਆ ਹੋਇਆ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ ਤੇ ਆਪ ਤੇਜ ਕਦਮੀ ਪਿੱਛੇ ਨੂੰ ਮੁੜ ਕੇ ਤੁਰਨ ਲੱਗੀ | ਏ.ਐਸ.ਆਈ. ਪਰਮਜੀਤ ਕੁਮਾਰ ਨੇ ਲੇਡੀਜ਼ ਪੁਲਿਸ ਦੀ ਮਦਦ ਨਾਲ ਉਕਤ ਔਰਤ ਨੂੰ ਰੋਕ ਕੇ ਜਦੋਂ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਪਰਮਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਜਗਜੀਤ ਨਗਰ ਹਮੀਰਾ ਦੱਸਿਆ | ਉਕਤ ਔਰਤ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੀ ਗਈ ਪਰਮਜੀਤ ਕੌਰ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਬੀ.ਟੈੱਕ ਦੇ ਵੱਖ-ਵੱਖ ਸਮੈਸਟਰਾਂ ਦਾ ਨਤੀਜਾ ਸ਼ਾਨਦਾਰ ਰਿਹਾ <br/>... ਅਗਲੀ ਖ਼ਬਰ ਵਾਰਡ ਨੰਬਰ 1 ਤੋਂ ਤੀਜੀ ਵਾਰ ਕੌਂਸਲਰ ਬਣੇ ਸੰਦੀਪ ਕੌਰ ਗਿੱਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਰਿਵਾਰ ਸਮੇਤ ਹੋਏ ਨਤਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।