12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਬੀ.ਟੈੱਕ ਦੇ ਵੱਖ-ਵੱਖ ਸਮੈਸਟਰਾਂ ਦਾ ਨਤੀਜਾ ਸ਼ਾਨਦਾਰ ਰਿਹਾ <br/>

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਬੀ.ਟੈੱਕ ਦੇ ਵੱਖ-ਵੱਖ ਸਮੈਸਟਰ ਦ ਹੋਣਹਾਰ ਵਿਦਿਆਰਥੀਆਂ ਦੀਆਂ ਤਸਵੀਰਾਂ | <br/> 30-05-2026
ਕਪੂਰਥਲਾ, 29 ਮਈ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਬੀ.ਟੈੱਕ ਪਹਿਲੇ, ਤੀਜੇ, ਪੰਜਵੇਂ ਤੇ ਸੱਤਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਬੀ.ਟੈੱਕ ਪਹਿਲੇ ਸਮੈਸਟਰ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 8.21 ਐਸ.ਜੀ.ਪੀ.ਏ. ਲੈ ਕੇ ਪਹਿਲਾ, ਹਰਮਨਪ੍ਰੀਤ ਕੌਰ ਨੇ 7.71 ਐਸ.ਜੀ.ਪੀ.ਏ. ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬੀ.ਟੈੱਕ ਤੀਜੇ ਸਮੈਸਟਰ ਦੇ ਵਿਦਿਆਰਥੀ ਚਿਰਾਗ ਮਹਿਰਾ ਨੇ 8.38 ਐਸ.ਜੀ.ਪੀ.ਏ. ਲੈ ਕੇ ਪਹਿਲਾ, ਅਮਨਜੋਤ ਕੌਰ ਨੇ 8.24 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਨਿਹਾਰਕਾ ਅਰੋੜਾ ਨੇ 7.95 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਲਿਆ | ਪਿ੍ੰਸੀਪਲ ਨੇ ਦੱਸਿਆ ਕਿ ਬੀ.ਟੈੱਕ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਸੁਮਨ ਨੇ 8.74 ਐਸ.ਜੀ.ਪੀ.ਏ. ਲੈ ਕੇ ਪਹਿਲੇ, ਤਾਨੀਆ 8.70 ਐਸ.ਜੀ.ਪੀ.ਏ. ਲੈ ਕੇ ਦੂਜੇ ਤੇ ਰਿਤੇਸ਼ ਚੰਦਰ 7.30 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਿਹਾ | ਜਦਕਿ ਬੀ.ਟੈੱਕ 7ਵੇਂ ਸਮੈਸਟਰ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 8.87 ਐਸ.ਜੀ.ਪੀ.ਏ., ਰੀਆ ਚੌਹਾਨ ਨੇ 8.74 ਐਸ.ਜੀ.ਪੀ.ਏ. ਤੇ ਸਾਨੀਆ ਨੇ 8.81 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਬੀ.ਟੈੱਕ ਦੇ ਸਾਰੇ ਸਮੈਸਟਰਾਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸੇ ਦੌਰਾਨ ਹੀ ਕਾਲਜ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਕਾਲਜ ਦੇ ਬੀ.ਟੈੱਕ ਦੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਭਵਿੱਖ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ 'ਰਿਫੌਰਮ ਯੂ.ਕੇ.' ਤੇ 'ਰਿਸਟੋਰ ਬਿ੍ਟੇਨ' ਵੱਲੋਂ ਜਨਤਕ ਥਾਵਾਂ 'ਤੇ ਕਿਰਪਾਨ 'ਤੇ ਮੁਕੰਮਲ ਪਾਬੰਦੀ ਦੀ ਵਕਾਲਤ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।