13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਤਪ ਅਸਥਾਨ ਬਾਬਾ ਸ੍ਰੀਚੰਦ ਜੀ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 01-06-2026
ਸੁਭਾਨਪੁਰ, 31ਮਈ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਨਿਜ਼ਾਮਪੁਰ ਬਾਬਾ ਸ਼੍ਰੀ ਚੰਦ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਤੇ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਗੁਰੂ ਘਰ ਦੇ ਸੰਚਾਲਕ ਬਾਬਾ ਮਨਜੀਤ ਸਿੰਘ ਬੇਦੀ (ਸੋਲ੍ਹਵੀਂ ਪੀੜ੍ਹੀ ਸ਼੍ਰੀ ਗੁਰੂ ਨਾਨਕ ਦੇਵ ਜੀ) ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਹੇਠ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਬਾਬਾ ਸ਼੍ਰੀ ਚੰਦ ਜੀ ਦੇ ਭੋਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਕੀਤੇ ਗਏ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਬਾਬਾ ਕਰਨਜੀਤ ਸਿੰਘ ਬੇਦੀ ਵੱਲੋਂ ਜਪੁਜੀ ਸਾਹਿਬ ਜੀ ਦੇ ਪਾਠ ਦੀ ਬਾਣੀ ਵਿਚੋਂ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਤੇ ਗੁਰੂ ਘਰ ਵਿਖੇ ਅਖੰਡ ਪਾਠ ਸਾਹਿਬ ਦੀ ਸੇਵਾ ਕਰਨ ਵਾਲੇ ਪ੍ਰਾਣੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਚਾਹ ਮਿਠਾਈ ਤੋਂ ਇਲਾਵਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਗ੍ਰੰਥੀ ਗੁਰਪ੍ਰੀਤ ਸਿੰਘ ਖ਼ਾਲਸਾ ਖੇਮਕਰਨ ਵਾਲੇ ਸਾਬਕਾ ਐਕਸੀਅਨ ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ਼ਹੀਦਾਂ ਸਿੰਘਾ ਦੀ ਯਾਦ ਵਿਚ ਚਹੇੜੂ ਵਿਖੇ ਸ਼ਹੀਦੀ ਸਮਾਗਮ ਅੱਜ
ਫਗਵਾੜਾ, 31 ਮਈ (ਅਸ਼ੋਕ ਕੁਮਾਰ ਵਾਲੀਆ)-ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਮਨਵੀਰ ਸਿੰਘ ਚਹੇੜੂ, ਸ਼ਹੀਦ ਭਾਈ ਪਰਮਜੀਤ ਸਿੰਘ, ਸ਼ਹੀਦ ਬਾਪੂ ਮਹਿੰਦਰ ਸਿੰਘ, ਸ਼ਹੀਦ ਭਾਈ ਪਾਖਰ ਸਿੰਘ, ਸ਼ਹੀਦ ਗ੍ਰੰਥੀ ਸਾਧੂ ਸਿੰਘ, ਸ਼ਹੀਦ ਭਾਈ ਗੁਰਮੀਤ ਸਿੰਘ ਚਹੇੜੂ, ਸ਼ਹੀਦ ਗਿਆਨੀ ਜੋਗਿੰਦਰ ਸਿੰਘ ਚੱਕ ਰਾਜੂ ਸਿੰਘ ਅਤੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ 1 ਜੂਨ ਦਿਨ ਸੋਮਵਾਰ ਨੂੰ ਸਵੇਰੇ 8:30 ਵਜੇ ਤੋ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਚਹੇੜੂ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਮਰਜੀਤ ਸਿੰਘ ਚਹੇੜੂ ਨੇ ਦੱਸਿਆ ਕਿ 1 ਜੂਨ ਨੂੰ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਣਗੇ ਜਿਸ ਵਿਚ ਸੰਤ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ, ਸੰਤ ਗੁਰਚਰਨ ਸਿੰਘ ਪੰਡਵਾ ਵਾਲੇ, ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲੇ, ਸੰਤ ਬਾਬਾ ਲੀਡਰ ਸਿੰਘ ਗੁਰਸਰ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਾਲੇ, ਜਥੇਦਾਰ ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ ਆਦਿ ਮਹਾਂਪੁਰਸ਼ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਨਗੇ | ਇਸ ਮੌਕੇ ਤੇ ਦੁਆਬੇ ਦੇ ਸਮੂਹ ਸ਼ਹੀਦ ਸਿੰਘਾ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ |


ਪਿਛਲੀ ਖ਼ਬਰ ਮਾਸਟਰ ਰਾਮ ਗੋਪਾਲ ਪੀ.ਟੀ.ਆਈ. ਨੂੰ ਸੇਵਾ ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਯੂਥ ਗੇਮਸ ਓਪਨ ਸਟੇਟ ਚੈਂਪੀਅਨਸ਼ਿਪ ਵਿਚ ਮਾਰੀਆਂ ਮੱਲਾਂ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।