19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਆਤਮ ਹੱਤਿਆ <br/>

ਅਜੀਤ ਡੈਸਕ 02-06-2026
ਕਪੂਰਥਲਾ, 1 ਜੂਨ (ਅਮਨਜੋਤ ਸਿੰਘ ਵਾਲੀਆ)-ਥਾਣਾ ਸਦਰ ਵਿਚ ਪੈਂਦੇ ਪਿੰਡ ਬਲੇਰਖਾਨਪੁਰ ਦੀ 17 ਸਾਲਾ ਨੌਜਵਾਨ ਲੜਕੀ, ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ, ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਸੀ. ਚਰਨਜੀਤ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਬਲੇਰਖਾਨਪੁਰ ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਸ ਨੇ ਬੀਤੇ ਦਿਨੀਂ ਖੇਤਾਂ ਵਿਚ ਜਾ ਕੇ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਪੀ ਲਈ ਸੀ, ਜਿਸ ਕਾਰਨ ਉਸ ਦੀ ਹਾਲਤ ਵਿਗੜਨ 'ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ | ਜਿਸ ਦਾ ਪੋਸਟਮਾਰਟਮ ਕਰਵਾ ਕੇ 194 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਨਿਊ ਸਨਫਲਾਵਰ ਹਾਈ ਸਕੂਲ ਦੀ ਮੈਰਿਟ ਹੋਲਡਰ ਵਿਦਿਆਰਥਣ ਸੋਨਾਕਸ਼ੀ ਦਾ ਮੁੱਖ ਮੰਤਰੀ ਵਲੋਂ ਸਨਮਾਨ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਕਲਮ ਛੋੜ ਹੜਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।