19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 02-06-2026
ਕਪੂਰਥਲਾ, 1 ਜੂਨ (ਸਡਾਨਾ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਪਾਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਪਵਨ ਉਰਫ਼ ਕਾਲੂ ਵਾਸੀ ਪਿੰਡ ਕਾਲਰੂ ਨਸ਼ੀਲੀਆਂ ਗੋਲੀਆਂ ਵੇਚਣ ਦਾ ਕੰਮ ਕਰਦਾ ਹੈ ਤੇ ਹੁਣ ਵੀ ਢੁੱਡੀਆਂਵਾਲ ਤੋਂ ਪੱਖੋਵਾਲ ਵਾਲੇ ਰਸਤੇ 'ਤੇ ਖੜ੍ਹਾ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜ਼ੇ ਵਿਚੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਚੋਰੀ ਦੇ ਸਾਮਾਨ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਬੀ.ਐੱਲ.ਓਜ਼ ਘਰ-ਘਰ ਜਾ ਕੇ 25 ਜੂਨ ਤੋਂ 24 ਜੁਲਾਈ ਤੱਕ ਵੋਟਰਾਂ ਦੀ ਵੈਰੀਫਿਕੇਸ਼ਨ ਕਰਨਗੇ-ਅਕਾਸ਼ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।