01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਚੱਕ ਹਕੀਮ ਨੂੰ ਇਤਿਹਾਸਕ ਪਿੰਡ ਦਾ ਦਰਜਾ ਤੇ ਪਿੰਡ ਦੇ ਵਿਕਾਸ ਲਈ ਦਿੱਤਾ ਜਾਵੇ ਵਿਸ਼ੇਸ਼ ਪੈਕੇਜ- ਸਰਪੰਚ ਬੰਗੜ

ਅਜੀਤ ਡੈਸਕ 04-06-2026
ਫਗਵਾੜਾ, 3 ਜੂਨ (ਅਸ਼ੋਕ ਕੁਮਾਰ ਵਾਲੀਆ)-ਪਿੰਡ ਚੱਕ ਹਕੀਮ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਵਰੁਣ ਬੰਗੜ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਇਕ ਮੰਗ ਪੱਤਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪਿਆ ਗਿਆ | ਮੰਗ ਪੱਤਰ ਦੇਣ ਸਮੇਂ ਸਮੂਹ ਪੰਚਾਇਤ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸਰਕਾਰ ਨੇ ਸਤਿਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਾਲ ਭਰ ਮਨਾਉਣ ਤੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਚੱਕ ਹਕੀਮ ਵਿਖੇ ਮਹਾਨ ਕੀਰਤਨ ਸਮਾਗਮ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ| ਸਰਪੰਚ ਵਰੁਣ ਬੰਗੜ ਨੇ ਕਿਹਾ ਕਿ ਇਤਿਹਾਸਕ ਮਹੱਤਤਾ ਰੱਖਣ ਵਾਲਾ ਪਿੰਡ ਚੱਕ ਹਕੀਮ ਵਿਕਾਸ ਪੱਖੋਂ ਅਜੇ ਵੀ ਪਛੜਿਆ ਹੋਇਆ ਹੈ, ਜਿਸ ਲਈ ਵਿਸ਼ੇਸ਼ ਸਰਕਾਰੀ ਸਹਾਇਤਾ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਪੰਚਾਇਤ ਵਲੋਂ ਦਿੱਤੇ ਮੰਗ ਪੱਤਰ ਵਿਚ ਮੁੱਖ ਮੰਗਾਂ ਇਹ ਹਨ ਕਿ ਪਿੰਡ ਚੱਕ ਹਕੀਮ ਨੂੰ ਸਰਕਾਰੀ ਤੌਰ ‘ਤੇ ਇਤਿਹਾਸਕ ਪਿੰਡ ਐਲਾਨਿਆ ਜਾਵੇ | ਪਿੰਡ ਦੇ ਸਰਕਾਰੀ ਮਿਡਲ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਿਚ ਅਪਗ੍ਰੇਡ ਕਰਨ ਅਤੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਵੀ ਕੀਤੀ ਗਈ ਹੈ | ਇਸ ਤੋਂ ਇਲਾਵਾ ਜੀ.ਟੀ. ਰੋਡ ‘ਤੇ ਪੰਚਾਇਤੀ ਜ਼ਮੀਨ ‘ਤੇ ਡਾ. ਭੀਮ ਰਾ� ਅੰਬੇਡਕਰ ਕਮਿਊਨਿਟੀ ਹਾਲ ਦੀ ਉਸਾਰੀ, ਗੁਰੂ ਰਵਿਦਾਸ ਪਾਰਕ ਲਈ ਗ੍ਰਾਂਟ ਜਾਰੀ ਕਰਨ ਅਤੇ ਜੀ.ਟੀ. ਰੋਡ ਤੋਂ ਚੰਡੀਗੜ੍ਹ ਬਾਈਪਾਸ ਤੱਕ ਜਾਂਦੀ ਸੜਕ ਦਾ ਨਾਮ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ‘ਤੇ ਰੱਖਣ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਬਲਾਕ ਪ੍ਰਧਾਨ ਬਲਬੀਰ ਠਾਕੁਰ, ਪਰਮਜੀਤ ਪੰਚ ਸਮੇਤ ਸਮੂਹ ਪੰਚਾਇਤ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਚਿੱਟੀ ਵੇਈਂ ਦੀ ਸਹੀ ਢੰਗ ਨਾਲ ਸਫ਼ਾਈ ਨਾ ਹੋਣ ਕਰਕੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।