01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨੌਜਵਾਨ ਦੀ ਕੁੱਟਮਾਰ ਕਰਨ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 04-06-2026
ਫਗਵਾੜਾ, 3 ਜੂਨ (ਹਰਜੋਤ ਸਿੰਘ ਚਾਨਾ)-ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਸਬੰਧ ‘ਚ ਰਾਵਲਪਿੰਡੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਜਗਪਾਲਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 30 ਮਈ ਨੂੰ ਉਹ ਆਪਣੇ ਖੂਹ ‘ਤੇ ਗਿਆ ਤਾਂ ਦੇਖਿਆ ਕਿ ਉਸ ਦਾ ਤਾਇਆ ਵੱਟ ‘ਤੇ ਲੱਗੇ ਖੰਭੇ ਨੂੰ ਪੁੱਟ ਕੇ ਉਸ ਦੀ ਵੱਟ ਵਾਹ ਰਿਹਾ ਸੀ ਜਦ ਉਸ ਨੰੂ ਅਜਿਹਾ ਕਰਨ ਬਾਰੇ ਪੁੱਛਿਆ ਤਾਂ ਉਸ ਦੇ ਤਾਏ ਕੇਵਲ ਸਿੰਘ ਦਾ ਦੋਹਤਾ ਕਹੀ ਲੈ ਕੇ ਆਇਆ ਤੇ ਕਹੀ ਦੇ ਵਾਰ ਉਸ ‘ਤੇ ਕੀਤੇ ਤੇ ਕੇਵਲ ਸਿੰਘ ਉਕਤ ਨੇ ਉਸ ਦੀ ਕੁੱਟਮਾਰ ਕੀਤੀ | ਜਿਸ ਸਬੰਧ ‘ਚ ਪੁਲਿਸ ਨੇ ਕੇਵਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਜਗਪਾਲਪੁਰ ਤੇ ਕੇਵਲ ਸਿੰਘ ਦੇ ਦੋਹਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਡੀ.ਐਸ.ਪੀ. ਸੁਲਤਾਨਪੁਰ ਲੋਧੀ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੁਲਿਸ ਦਿਖਾਵੇ ਦੀ ਬਜਾਏ ਫਿਰੌਤੀ, ਚੋਰੀਆਂ ਤੇ ਦੜੇ ਸੱਟੇ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ- ਰਾਣਾ ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।