01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਦਾ ਮਾਮਲਾ ਭਖਿਆ

ਅਜੀਤ ਡੈਸਕ 04-06-2026
ਸੁਲਤਾਨਪੁਰ ਲੋਧੀ, 3 ਜੂਨ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਆਰਮੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਨਾਂਅ ਪੱਤਰ ਲਿਖੇ ਹਨ | ਉਨ੍ਹਾਂ ਦੋਵੇਂ ਕੇਂਦਰੀ ਮੰਤਰੀਆਂ ਲਿਖੇ ਪੱਤਰਾਂ ਵਿਚ ਬਹੁਤ ਹੀ ਸਪਸ਼ਟ ਸ਼ਬਦਾਂ ਵਿਚ ਲਿਖਿਆ ਹੈ ਕਿ ਪੰਜਾਬ ਸਰਹੱਦੀ ਸੂਬਾ ਹੈ, ਇੱਥੇ ਨਿੱਤ ਨਵੇਂ ਤਜਰਬੇ ਨਾ ਕੀਤੇ ਜਾਣ | ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਮੁੱਦਾ ਬਹੁਤ ਹੀ ਸੰਵੇਦਨਸ਼ੀਲ ਹੈ ਜੋ ਪੰਜਾਬੀਆਂ ਦੀ ਰੂਹ ਨਾਲ ਜੁੜਿਆ ਹੋਇਆ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਵਿਚ ਵੀ ਸਥਾਨਕ ਭਾਸ਼ਾ ਅਪਣਾਏ ਜਾਣ ਦਾ ਜ਼ਿਕਰ ਹੈ | ਉਸ ਨੂੰ ਵੀ ਸੀ.ਬੀ.ਐਸ.ਈ. ਨੇ ਅਣਗੌਲਿਆ ਕੀਤਾ ਹੈ | ਇਹ ਪੰਜਾਬ ਭਾਸ਼ਾ (ਸੋਧ) ਐਕਟ 2008 ਦੀ ਵੀ ਉਲੰਘਣਾ ਹੈ | ਇਹ ਵੀ ਦੇਖਣ ਵਿਚ ਆ ਰਿਹਾ ਹੈ ਕਿ ਕੇਂਦਰ ਦੀ ਨਵੀਂ ਸਿੱਖਿਆ ਨੀਤੀ-2020 ਅਨੁਸਾਰ ਜਿਹੜੇ ਬੱਚੇ ਪੰਜਾਬੀ ਪੜ੍ਹਨਾ ਚਾਹੰੁਦੇ ਹਨ, ਉਨ੍ਹਾਂ ਨੂੰ ਵੀ ਸੰਸਕਿ੍ਤ ਵਿਸ਼ਾ ਲਾਜ਼ਮੀ ਤੌਰ ‘ਤੇ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ | ਸੰਤ ਸੀਚੇਵਾਲ ਨੇ ਆਪਣੇ ਪੱਤਰਾਂ ਵਿਚ ਕਿਹਾ ਕਿ ਉਹ ਇਹ ਮੰਗ ਪੰਜਾਬ ਦੇ ਲੋਕਾਂ ਵੱਲੋਂ ਉਠਾ ਰਹੇ ਹਨ ਕਿ ਪੰਜਾਬ ਦੇ ਆਰਮੀ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਦੇ ਤੌਰ ‘ਤੇ ਪੜ੍ਹਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇੱਥੇ ਆਪਣੀ ਮਾਂ ਬੋਲੀ ਪੰਜਾਬੀ ਦੀ ਰੱਖਿਆ ਲਈ ਪਹਿਲਾਂ ਵੀ ਤਿੱਖੇ ਸੰਘਰਸ਼ ਹੋ ਚੁੱਕੇ ਹਨ | ਪੰਜਾਬ ਲੰਮੇ ਸਮੇਂ ਤੋਂ ਗੜਬੜ ਵਾਲਾ ਇਲਾਕਾ ਵੀ ਰਹਿ ਚੁੱਕਾ ਹੈ | ਜਦੋਂ ਪੰਜਾਬ ਦੀਆਂ ਮੰਗਾਂ ਲਈ ਸੰਘਰਸ਼ ਚੱਲ ਰਿਹਾ ਸੀ ਤਾਂ ਉਸ ਵਿਚ ਇੱਕ ਮੰਗ ਪੰਜਾਬੀ ਭਾਸ਼ਾ ਨਾਲ ਅਤੇ ਪੰਜਾਬੀ ਬੋਲਦੇ ਇਲਾਕਿਆਂ ਨਾਲ ਵੀ ਸੰਬੰਧਿਤ ਸੀ |
ਪਿਛਲੀ ਖ਼ਬਰ ਅਰੋੜਾ ਮਹਾਂ ਸਭਾ ਵਲੋਂ ਸ੍ਰੀ ਅਰੂਟ ਮਹਾਰਾਜ ਜੀ ਦੇ ਜਨਮ ਦਿਹਾੜੇ ਦੇ ਸਬੰਧ ‘ਚ ਸਮਾਗਮ ਅਗਲੀ ਖ਼ਬਰ ਬਲਾਚੌਰ ਵਿੱਖੇ 6 ਜੂਨ ਨੂੰ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।