ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਅਜੀਤ ਡੈਸਕ
05-06-2026
ਫਗਵਾੜਾ, 4 ਜੂਨ (ਚਾਨਾ)-ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਨੰੂ ਕਾਬੂ ਕਰਕੇ ਉਸ ਪਾਸੋਂ 16 ਬੋਤਲਾਂ ਸ਼ਰਾਬ (12 ਹਜ਼ਾਰ ਐਮ.ਐਲ) ਸ਼ਰਾਬ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਮਦੂਲਾ ਜਗਦੀਸ਼ ਪੁੱਤਰ ਮਦੂਲਾ ਵੀਰਾ ਮੋਹਨ ਰਾਓ ਹਾਲ ਵਾਸੀ ਅਨੁਗਰਾਹ ਅਪਾਰਟਮੈਂਟ ਮਹੇੜੂ ਵਜੋਂ ਹੋਈ ਹੈ |