20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬਰਸਾਤ ਤੋਂ ਪਹਿਲਾਂ ਜ਼ਿਲ੍ਹੇ ਵਿਚ ਹੜ੍ਹ ਰੋਕੂ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਏ ਜਾਣ-ਐੱਸ.ਕੇ.ਐੱਮ. ਵਲੋਂ ਮੰਗ <br/>

ਅਜੀਤ ਡੈਸਕ 05-06-2026
ਕਪੂਰਥਲਾ, 4 ਜੂਨ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂਆਂ ਨੇ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਜ਼ਿਲ੍ਹੇ ਵਿਚ ਹੜ੍ਹ ਰੋਕੂ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਏ ਜਾਣ ਤੇ ਹੜ੍ਹ ਪ੍ਰਭਾਵਿਤ ਕੱਚੀਆਂ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ | ਮੋਰਚੇ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਖਿਜਰਪੁਰ ਤੱਕ ਬੰਨ੍ਹ ਨੂੰ ਪੱਥਰ ਲਗਾ ਕੇ ਪੱਕਾ ਕੀਤਾ ਜਾਵੇ, ਭਾਣੋਲੰਗਾ ਤੋਂ ਸੁਲਤਾਨਪੁਰ ਲੋਧੀ ਤੱਕ ਬਰਸਾਤੀ ਡਰੇਨ ਦੀ ਸਫ਼ਾਈ ਕਰਵਾਈ ਜਾਵੇ | ਵਧੀਕ ਡਿਪਟੀ ਕਮਿਸ਼ਨਰ ਨੇ ਮੋਰਚੇ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਕਾਰਗਰ ਕਦਮ ਚੁੱਕੇਗਾ | ਬਾਅਦ ਵਿਚ ਮੋਰਚੇ ਦੇ ਕਨਵੀਨਰ ਰਜਿੰਦਰ ਸਿੰਘ ਰਾਣਾ ਐਡਵੋਕੇਟ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜਗਿੱਲ ਦੇ ਪ੍ਰਧਾਨ ਧਰਮਿੰਦਰ ਸਿੰਘ, ਕਿਸਾਨ ਆਗੂ ਰਘਬੀਰ ਸਿੰਘ ਮਹਿਰਵਾਲਾ, ਸੁੱਚਾ ਸਿੰਘ ਮਿਰਜਾਪੁਰ ਤੇ ਹੋਰ ਆਗੂਆਂ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਖਿਜਰਪੁਰ ਬੰਨ੍ਹ ਦੇ ਅੰਦਰਵਾਰ ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਇਕ ਠੇਕੇਦਾਰ ਵਲੋਂ ਪੱਥਰ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਪਰ ਉਸ ਦੀ ਬਣਦੀ ਅਦਾਇਗੀ ਨਾ ਹੋਣ ਕਾਰਨ ਠੇਕੇਦਾਰ ਪੱਥਰ ਲਗਾਉਣ ਦਾ ਕੰਮ ਅਧੂਰਾ ਛੱਡ ਕੇ ਚਲਾ ਗਿਆ ਹੈ | ਇਨ੍ਹਾਂ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸਬੰਧਿਤ ਠੇਕੇਦਾਰ ਦੀ ਬਣਦੀ ਅਦਾਇਗੀ ਕਰਵਾ ਕੇ ਪੱਥਰ ਲਗਾਉਣ ਦਾ ਕੰਮ ਮੁੜ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਬਰਸਾਤ ਤੋਂ ਪਹਿਲਾਂ ਪਹਿਲਾਂ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਭਾਣੋਲੰਗਾ ਤੋਂ ਸੁਲਤਾਨਪੁਰ ਲੋਧੀ ਨੂੰ ਜਾਂਦੀ ਡਰੇਨਜ਼ ਜੋ ਬਰਸਾਤ ਦੇ ਮੌਸਮ ਵਿਚ 2 ਦਰਜ਼ਨ ਤੋਂ ਵੱਧ ਪਿੰਡਾਂ ਦੇ ਲੋਕਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ ਤੇ ਇਸ ਡਰੇਨ ਦੀ ਲੰਮੇ ਸਮੇਂ ਤੋਂ ਸਫ਼ਾਈ ਨਹੀਂ ਹੋਈ ਤੇ ਕਈ ਥਾਵਾਂ 'ਤੇ ਕੁੱਝ ਲੋਕਾਂ ਵਲੋਂ ਨਜਾਇਜ਼ ਕਬਜ਼ੇ ਵੀ ਕੀਤੇ ਗਏ ਹਨ | ਇਸ ਮੌਕੇ ਅਜੀਤ ਸਿੰਘ ਔਜਲਾ, ਤਰਸੇਮ ਸਿੰਘ ਨੂਰੋਵਾਲ, ਜਗਜੀਤ ਸਿੰਘ ਔਜਲਾ, ਅਮਰਜੀਤ ਸਿੰਘ ਟਿੱਬਾ, ਫੌਜਾ ਸਿੰਘ ਖਿਜਰਪੁਰ, ਹੁਕਮ ਸਿੰਘ ਨੂਰੋਵਾਲ, ਰੇਸ਼ਮ ਸਿੰਘ ਮੰਗੂਪੁਰ, ਸੁਖਵਿੰਦਰ ਸਿੰਘ ਸੋਨੂੰ ਮੰਗੂਪੁਰ, ਦਿਆਲ ਸਿੰਘ ਦੀੇਪੇਵਾਲ, ਹਰਨੇਕ ਸਿੰਘ ਰੌਣਕੀ ਰਾਮ, ਸਰਵਣ ਸਿੰਘ ਕਰਮਜੀਤਪੁਰ, ਸੁਰਜੀਤ ਸਿੰਘ ਖਿਜਰਪੁਰ, ਗੁਰਦੇਵ ਸਿੰਘ ਲਵਲੀ, ਸੁਖਵਿੰਦਰ ਸਿੰਘ ਸ਼ਹਿਰੀ, ਮਨਜਿੰਦਰ ਕਮਲ, ਅਜੈਬ ਸਿੰਘ ਚੱਕ ਕੋਟਲਾ ਤੋਂ ਇਲਾਵਾ ਹੋਰ ਕਿਸਾਨ ਜਥੇਬੰਦੀਆਂ ਨਾਲ ਸਬੰਧਿਤ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਦਸਵੰਧ ਦੀ ਕਿਰਤ ਕਮਾਈ ਨਾਲ ਲੋਕ ਸੇਵਾ ਦੀ ਨਵੀਂ ਉਦਾਹਰਨ <br/> ਅਗਲੀ ਖ਼ਬਰ ਸ਼ਹਿਰ ਵਿਚ ਬੰਦ ਪਈਆਂ ਸਟਰੀਟ ਲਾਈਟਾਂ ਚਾਲੂ ਕਰਵਾਉਣ ਤੇ ਹੋਰ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ-ਰਾਣਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।