ਫਗਵਾੜਾ, 4 ਜੂਨ (ਚਾਨਾ)-ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਨੰਗਲ ਵਿਖੇ ਮੁੱਖ ਮੰਤਰੀ ਯਾਤਰਾ ਸਕੀਮ ਤਹਿਤ ਸ਼੍ਰੀ ਅਨੰਦਪੁਰ ਸਾਹਿਬ ਨੂੰ ਭੇਜੀ ਗਈ ਬੱਸ ਨੂੰ ਰਵਾਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯਾਤਰਾ ਸਕੀਮ ਨਾਲ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦਾ ਕਾਫ਼ੀ ਲਾਭ ਮਿਲ ਰਿਹਾ ਤੇ ਆਪਣਾ ਜੀਵਨ ਸਫਲ ਕਰ ਰਹੇ ਹਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਕੂਲਾਂ ਦੀਆਂ ਫ਼ੀਸਾਂ 'ਚ ਹਰ ਸਾਲ ਪੰਜ ਫ਼ੀਸਦੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਦਾ ਸੁਆਗਤ ਕਰਦੇ ਹਾਂ ਕਿਹਾ ਕਿ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਨਾਲ ਫ਼ੀਸਾਂ ਵਧਾ ਕੇ ਲੋਕਾਂ ਦਾ ਗਲਾ ਘੁੱਟਿਆ ਜਾ ਰਿਹਾ ਸੀ ਜਿਸ ਤੋਂ ਲੋਕ ਸਖ਼ਤ ਪ੍ਰੇਸ਼ਾਨ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਕੀਤਾ ਹੈ | ਇਸ ਮੌਕੇ ਦਲਜੀਤ ਸਿੰਘ ਰਾਜੂ, ਗੁਰਦੀਪ ਦੀਪਾ ਸਮੇਤ ਕਈ ਆਗੂ ਹਾਜ਼ਰ ਸਨ |