19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਧਾਰਮਿਕ ਜਥੇਬੰਦੀਆਂ ਦੀ ਹੋਈ ਇਕੱਤਰਤਾ <br/>

ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਉਪਰੰਤ ਖੜ੍ਹੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਅਮਰਬੀਰ ਸਿੰਘ ਲਾਲੀ, ਵਰਿਆਮ ਸਿੰਘ ਕਪੂਰ, ਦਵਿੰਦਰ ਸਿੰਘ ਢੱਪਈ, ਸੁਖਜਿੰਦਰ ਸਿੰਘ ਬੱਬਰ, ਭਾਈ ਮੋਹਕਮ ਸਿੰਘ, ਜਗਜੀਤ ਸਿੰਘ ਸ਼ੰਮੀ ਤੇ ਹੋਰ | ਤਸਵੀਰ-ਤਿਲਕਰਾਜ <br/> 05-06-2026
ਕਪੂਰਥਲਾ, 4 ਜੂਨ (ਸਡਾਨਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਹਾਜ਼ਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਮਾਗਮ ਨੂੰ ਸੁਚਾਰੂ ਰੂਪ ਵਿਚ ਕਰਵਾਉਣ ਅਤੇ ਨਗਰ ਕੀਰਤਨ ਦੀ ਰੂਪ ਰੇਖਾ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ | ਜਥੇ. ਡੋਗਰਾਂਵਾਲਾ ਨੇ ਦੱਸਿਆ ਕਿ 18 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾਵੇਗਾ | ਇਸੇ ਸਬੰਧੀ ਵਿਚ 17 ਜੂਨ ਨੂੰ ਦੁਪਹਿਰ 2 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਨਗਰ ਕੀਰਤਨ ਵੀ ਸਜਾਇਆ ਜਾਵੇਗਾ | ਉਨ੍ਹਾਂ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਨਗਰ ਕੀਰਤਨ ਅਤੇ ਸ਼ਹੀਦੀ ਸਮਾਗਮਾਂ ਵਿਚ ਸ਼ਾਮਲ ਹੋਣ | ਇਸ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਜਥੇ. ਦਵਿੰਦਰ ਸਿੰਘ ਢੱਪਈ, ਕੌਂਸਲਰ ਰਜਿੰਦਰ ਸਿੰਘ ਧੰਜਲ, ਸੁਖਜੀਤ ਸਿੰਘ ਢੱਪਈ, ਵਰਿਆਮ ਸਿੰਘ ਕਪੂਰ, ਸੁਖਰਾਜ ਸਿੰਘ, ਸੁਖਜਿੰਦਰ ਸਿੰਘ ਬੱਬਰ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਜਗਜੀਤ ਸਿੰਘ ਸ਼ੰਮੀ, ਸਵਰਨ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਬਲਦੇਵ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਬਚਨ ਸਿੰਘ, ਬੀਬੀ ਦਵਿੰਦਰ ਕੌਰ ਸਾਹਨੀ, ਸਰਬਜੀਤ ਕੌਰ, ਸੁਰਿੰਦਰ ਕੌਰ, ਗੁਰਨਾਮ ਸਿੰਘ, ਕੁਲਵਿੰਦਰ ਕੌਰ, ਸੁਰਿੰਦਰ ਕੌਰ, ਦਿਆਲ ਸਿੰਘ, ਵਜੀਰ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਇਕ ਵਿਅਕਤੀ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਤਿੰਨ ਲੁਟੇਰੇ ਗਿ੍ਫ਼ਤਾਰ <br/> ਅਗਲੀ ਖ਼ਬਰ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ ਵਿਕਾਸ ਦੇ ਕੰਮ-ਹੈਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।