19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੀ.ਐੱਮ. ਸਵਾਨਿਧੀ ਯੋਜਨਾ ਨਾਲ ਜ਼ਿਲ੍ਹੇ ਵਿਚ ਰੇਹੜੀ ਤੇ ਫੜੀ ਵਾਲੇ ਆਰਥਿਕ ਤੌਰ 'ਤੇ ਮਜ਼ਬੂਤ ਹੋਏ-ਰਣਜੀਤ ਸਿੰਘ ਖੋਜੇਵਾਲ <br/>

ਅਜੀਤ ਡੈਸਕ 05-06-2026
ਕਪੂਰਥਲਾ, 4 ਜੂਨ (ਅਮਰਜੀਤ ਕੋਮਲ)-ਪ੍ਰਧਾਨ ਮੰਤਰੀ ਸਟਰੀਟ ਵੈਂਡਰਜ਼ ਆਤਮ ਨਿਰਭਰ ਨਿਧੀ (ਪੀ.ਐਮ. ਸਵਨਿਧੀ) ਯੋਜਨਾ ਕਪੂਰਥਲਾ ਜ਼ਿਲ੍ਹੇ ਦੇ ਰੇਹੜੀ ਤੇ ਫੜੀ ਵਾਲਿਆਂ ਦੇ ਆਰਥਿਕ ਸਸ਼ਕਤੀਕਰਨ ਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦਾ ਆਧਾਰ ਬਣੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਕੋਵਿਡ 19 ਦੌਰਾਨ ਛੋਟੇ ਕਾਰੋਬਾਰੀਆਂ ਨੂੰ ਸਹਾਰਾ ਦੇਣ ਦੇ ਆਦੇਸ਼ ਨਾਲ ਕੇਂਦਰ ਸਰਕਾਰ ਵਲੋਂ ਬਿਨ੍ਹਾਂ ਕਿਸੇ ਬੈਂਕ ਗਾਰੰਟੀ ਦੇ ਕਾਰੋਬਾਰੀਆਂ ਨੂੰ ਕਰਜ਼ਾ ਮੁਹੱਈਆ ਕਰਵਾਉਣ ਲਈ ਇਸ ਯੋਜਨਾ ਦੀ ਸ਼ੁਰੂਆਤ ਕਰਕੇ ਇਸ ਨੂੰ ਰਸਮੀ ਤੌਰ 'ਤੇ ਬੈਂਕਿੰਗ ਪ੍ਰਣਾਲੀ ਨਾਲ ਜੋੜਿਆ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ 8529 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਤੇ ਇਸੇ ਆਧਾਰ 'ਤੇ ਹੀ ਰੇਹੜੀ ਤੇ ਫੜੀ ਵਾਲੇ ਤੇ ਹੋਰ ਕਾਰੋਬਾਰੀਆਂ ਦੇ 10.17 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਸਨ, ਜਿਸ ਵਿਚੋਂ ਸਬੰਧਿਤ ਵਿਅਕਤੀਆਂ ਨੂੰ 9.93 ਕਰੋੜ ਰੁਪਏ ਦੀ ਰਕਮ ਲਾਭਪਾਤਰੀਆਂ ਨੂੰ ਵੰਡੀ ਜਾ ਚੁੱਕੀ ਹੈ | ਜਿਸ ਨਾਲ ਜ਼ਿਲ੍ਹੇ ਦੇ 3145 ਸਟਰੀਟ ਵੈਂਡਰ ਡਿਜੀਟਲ ਤੌਰ 'ਤੇ ਸਰਗਰਮ ਹੋ ਚੁੱਕੇ ਹਨ | ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ ਵਿਚੋਂ ਫਗਵਾੜਾ ਨਗਰ ਨਿਗਮ ਸਭ ਤੋਂ ਅੱਗੇ ਹੈ, ਜਿੱਥੇ 3576 ਯੋਗ ਲਾਭਪਾਤਰੀਆਂ ਨੂੰ 4.49 ਕਰੋੜ ਰੁਪਏ ਦੀ ਰਕਮ ਵੰਡੀ ਜਾ ਚੁੱਕੀ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਨਗਰ ਨਿਗਮ ਕਪੂਰਥਲਾ ਵਿਚ 2689, ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਚ 933, ਬੇਗੋਵਾਲ ਭੁਲੱਥ, ਢਿਲਵਾਂ ਤੇ ਨਡਾਲਾ ਵਰਗੇ ਖੇਤਰਾਂ ਵਿਚ ਰੇਹੜੀ ਫੜੀ ਵਾਲਿਆਂ ਨੂੰ ਇਸ ਯੋਜਨਾ ਦਾ ਲਾਭ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਛੋਟੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰਾਂ ਦਾ ਵਿਸਥਾਰ ਕਰਨ ਅਤੇ ਰਸਮੀ ਵਿੱਤੀ ਪ੍ਰਣਾਲੀ ਨਾਲ ਜੁੜਨ ਦਾ ਅਵਸਰ ਮਿਲਿਆ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨੇ ਜ਼ਿਲ੍ਹੇ ਦੇ ਹਜ਼ਾਰਾਂ ਪਰਿਵਾਰਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਵਿਚ ਵਡਮੁੱਲੀ ਭੂਮਿਕਾ ਅਦਾ ਕੀਤੀ ਹੈ |

ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਵਿਚ ਵਿਦਿਆਰਥਣਾਂ ਲਈ ਆਰੀ ਵਰਕ ਤੇ ਹੇਅਰ ਸਟਾਈਲ ਕੋਰਸ ਦੀ ਸ਼ੁਰੂਆਤ <br/> ਅਗਲੀ ਖ਼ਬਰ ਇਕ ਵਿਅਕਤੀ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਤਿੰਨ ਲੁਟੇਰੇ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।