18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੋਟਰਸਾਈਕਲ ਸਵਾਰ ਵਲੋਂ ਟੱਕਰ ਮਾਰੇ ਜਾਣ ਕਾਰਨ 17 ਸਾਲਾ ਲੜਕੀ ਦੀ ਮੌਤ <br/>

ਸਿਵਲ ਹਸਪਤਾਲ ਕਪੂਰਥਲਾ ਵਿਖੇ ਮਿ੍ਤਕ ਲੜਕੀ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ | ਤਸਵੀਰ-ਤਿਲਕਰਾਜ <br/> 05-06-2026
ਕਪੂਰਥਲਾ, 4 ਜੂਨ (ਅਮਨਜੋਤ ਸਿੰਘ ਵਾਲੀਆ)-ਸੁਰਖਪੁਰ ਭੱਠੇ ਨੇੜੇ ਪੈਦਲ ਜਾ ਰਹੀ ਇਕ ਲੜਕੀ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਧਾ ਪੁੱਤਰੀ ਵੀਰੂ ਵਾਸੀ ਮਹਿਤਾਬਗੜ੍ਹ ਜੋ ਕਿ ਸੁਰਖਪੁਰ ਭੱਠੇ ਨਜ਼ਦੀਕ ਮੇਲੇ 'ਤੇ ਮੱਥਾ ਟੇਕਣ ਗਈ ਸੀ, ਜਦੋਂ ਉਹ ਸੜਕ ਕਿਨਾਰੇ ਪੈਦਲ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਕੇ ਥਾਣਾ ਫੱਤੂਢੀਂਗਾ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਭੁਲੱਥ ਪੁਲਿਸ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ <br/> ਅਗਲੀ ਖ਼ਬਰ ਤਲਵੰਡੀ ਪੁਰਦਲ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।