18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭੁਲੱਥ ਪੁਲਿਸ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ <br/>

ਮੇਨ ਚੌਕ ਭੁਲੱਥ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ ਕਰਦੇ ਭੁਲੱਥ ਪੁਲਿਸ | ਤਸਵੀਰ-ਮਨਜੀਤ ਸਟੂਡੀਓ <br/> 05-06-2026
ਭੁਲੱਥ, 4 ਜੂਨ (ਮਨਜੀਤ ਸਿੰਘ ਰਤਨ)-ਸੁਰੱਖਿਆ ਦੇ ਮੱਦੇਨਜ਼ਰ ਭੁਲੱਥ ਪੁਲਿਸ ਵੱਲੋਂ ਮੇਨ ਚੌਂਕ ਭੁਲੱਥ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ | ਇਹ ਨਾਕਾਬੰਦੀ ਥਾਣਾ ਭੁਲੱਥ ਦੇ ਐਡੀਸ਼ਨਲ ਐੱਸ.ਐਚ.ਓ. ਸਬ ਇੰਸਪੈਕਟਰ ਮਨਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਨਾਕਾ ਲਗਾਇਆ ਗਿਆ ਹੈ ਅਤੇ ਹਰ ਵਾਹਨ ਦੀ ਅੰਦਰੋਂ ਤੱਕ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਾਹਨਾਂ ਵਿਚ ਬੈਠੇ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਸਕੇ | ਉਨ੍ਹਾਂ ਦੱਸਿਆ ਕਿ ਬਿਨਾਂ ਨੰਬਰੀ ਮੋਟਰਸਾਈਕਲ, ਤਿੰਨ ਸਵਾਰੀਆਂ ਵਾਲੇ ਵਾਹਨ, ਅਧੂਰੇ ਕਾਗ਼ਜ਼ਾਂ ਵਾਲੇ ਅਤੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਚਾਲਕਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਵਾਹਨ ਚਾਲਕਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਜਾਰੀ ਰਹੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਕਾਗ਼ਜ਼ਾਤ ਪੂਰੇ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ | ਇਸ ਮੌਕੇ ਏ.ਐੱਸ.ਆਈ. ਸ਼ਾਮ ਸਿੰਘ ਤੇ ਕਰਮਚਾਰੀ ਬਲਵਿੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਅਪਾਹਜ ਵਿਅਕਤੀ ਹਸਪਤਾਲ ਦਾਖਲ ਕਰਵਾਇਆ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਵਲੋਂ ਟੱਕਰ ਮਾਰੇ ਜਾਣ ਕਾਰਨ 17 ਸਾਲਾ ਲੜਕੀ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।