ਭੁਲੱਥ, 4 ਜੂਨ (ਮੇਹਰ ਚੰਦ ਸਿੱਧੂ)-ਸਰਕਾਰ ਪੈਟਰੋਲ ਡੀਜ਼ਲ ਤੇ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਜਨਤਾ ਨਾਲ ਧੱਕਾ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸੀ ਆਗੂ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਿੱਥੇ ਦਿਨ ਪ੍ਰਤੀ ਦਿਨ ਵਧ ਰਹੀ ਮਹਿੰਗਾਈ ਨੂੰ ਲਗਾਮ ਨਹੀਂ ਲਗਾ ਰਹੀ, ਉੱਥੇ ਪੈਟਰੋਲ, ਡੀਜ਼ਲ ਘਰੇਲੂ ਗੈਸ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਆਮ ਜਨਤਾ 'ਤੇ ਵੱਡਾ ਬੋਝ ਪਾਉਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਆਰਥਿਕ ਤੌਰ 'ਤੇ ਆਮ ਗ਼ਰੀਬ ਵਰਗ, ਛੋਟਾ ਕਿਸਾਨ, ਛੋਟਾ ਦੁਕਾਨਦਾਰ ਵਧ ਰਹੀ ਮਹਿੰਗਾਈ ਕਰਕੇ ਪ੍ਰਭਾਵਿਤ ਹੋ ਰਿਹਾ ਹੈ, ਗ਼ਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ 2 ਵਕਤ ਦੀ ਰੋਟੀ ਦਾ ਜੁਗਾੜ ਕਰਨਾ ਔਖਾ ਹੋਇਆ ਪਿਆ ਹੈ |