18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੰਤ ਮੁਰਾਲੇ ਵਾਲਿਆਂ ਦੀ ਬਰਸੀ 'ਤੇ ਬੀਬੀ ਜਗੀਰ ਕੌਰ ਵਲੋਂ ਲੁਬਾਣਾ ਭਾਈਚਾਰੇ ਨਾਲ ਸੰਬੰਧਿਤ ਕੁਝ ਅਧਿਕਾਰੀਆਂ ਦਾ ਸਨਮਾਨ <br/>

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਲੁਬਾਣਾ ਭਾਈਚਾਰੇ ਨਾਲ ਸੰਬੰਧਿਤ ਪ੍ਰੋਫੈਸਰ ਜਸਵੰਤ ਸਿੰਘ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕਰਦੇ ਹੋਏ ਬੀਬੀ ਜਗੀਰ ਕੌਰ | ਉਨ੍ਹਾਂ ਨਾਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਯੁਵਰਾਜ, ਭੁਪਿੰਦਰ ਸਿੰਘ, ਰਜਨੀਤ ਕੌਰ ਤੇ ਹੋਰ ਦਿਖਾਈ ਦੇ ਰਹੀ | ਤਸਵੀਰ-ਸੁਖਜਿੰਦਰ ਸਿੰਘ <br/> 05-06-2026
ਬੇਗੋਵਾਲ, 4 ਜੂਨ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਮੌਕੇ ਬੀਬੀ ਜਗੀਰ ਕੌਰ ਮੁੱਖ ਸੇਵਾਦਾਰ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਵੱਲੋਂ ਪਹਿਲੀ ਵਾਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਲਬਾਣਾ ਭਾਈਚਾਰੇ ਨਾਲ ਸੰਬੰਧਿਤ ਵੱਖ-ਵੱਖ ਅਹੁਦਿਆਂ ਤੇ ਸੇਵਾ ਕਰ ਰਹੇ ਜਾਂ ਸੇਵਾ ਨਿਭਾਅ ਰਹੇ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਵਿੱਦਿਆ ਨੂੰ ਉੱਪਰ ਚੁੱਕਣ ਲਈ ਜੋ ਵੱਖ-ਵੱਖ ਅਦਾਰੇ ਖੋਲ੍ਹੇ ਸਨ, ਉਨ੍ਹਾਂ ਅਦਾਰਿਆਂ ਵਿਚੋਂ ਲੁਬਾਣਾ ਭਾਈਚਾਰੇ ਨਾਲ ਸੰਬੰਧਿਤ ਰੱਖਣ ਵਾਲੇ ਵਿਦਿਆਰਥੀਆਂ ਨੇ ਦੇਸ਼ ਵਿਦੇਸ਼ ਤੇ ਭਾਰਤ ਵਿਚ ਰਹਿੰਦਿਆਂ ਵੱਖ-ਵੱਖ ਅਹੁਦਿਆਂ 'ਤੇ ਬਿਰਾਜਮਾਨ ਹੋ ਕੇ ਇਸ ਅਸਥਾਨ ਦੀ ਸ਼ੋਭਾ ਨੂੰ ਵਧਾਇਆ ਹੈ | ਇਸ ਕਰਕੇ ਅੱਜ ਉਨ੍ਹਾਂ ਨੂੰ ਸਨਮਾਨ ਦੇ ਕੇ ਫ਼ਖਰ ਮਹਿਸੂਸ ਕਰ ਰਹੇ ਹਾਂ ਇਸ ਮੌਕੇ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਵਿਚੋਂ ਫ਼ੌਜ ਦੇ ਉੱਚ ਕੋਟੀ ਦੇ ਅਫ਼ਸਰ ਪੰਜਾਬ ਸਰਕਾਰ ਵਿਚ ਸੇਵਾਵਾਂ ਨਿਭਾਅ ਰਹੇ ਉੱਚ ਅਧਿਕਾਰੀ ਕਰਮਚਾਰੀ ਨੂੰ ਸਨਮਾਨ ਦੇ ਕੇ ਉਹ ਮਾਣ ਮਹਿਸੂਸ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਪ੍ਰੋਫੈਸਰ ਜਸਵੰਤ ਸਿੰਘ ਨੂੰ ਗੋਲਡ ਮੈਡਲ ਪਹਿਨਾ ਕੇ ਤੋਂ ਇਲਾਵਾ ਰਿਟਾਇਰ ਡੀ.ਐੱਸ.ਪੀ. ਅਵਤਾਰ ਸਿੰਘ ਰਿਟਾਇਰਡ, ਸੇਵਾ ਮੁਕਤ ਡੀ.ਐੱਸ.ਪੀ. ਲਖਵਿੰਦਰ ਸਿੰਘ, ਸੀ.ਡੀ.ਪੀ.ਓ. ਬਲਵਿੰਦਰਜੀਤ ਸਿੰਘ, ਡਾ. ਮਨਿੰਦਰ ਸਿੰਘ ਬੇਗੋਵਾਲ ਤੇ ਦਲਵਿੰਦਰਜੀਤ ਸਿੰਘ ਡੀ.ਸੀ. ਅੰਮਿ੍ਤਸਰ, ਪਿ੍ਤਪਾਲ ਸਿੰਘ ਜੱਜ, ਅਜੀਤ ਸਿੰਘ ਜੱਜ ਦੇ ਪਰਿਵਾਰਾਂ ਨੂੰ , ਬੀ.ਪੀ.ਈ.ਓ. ਰਾਜਿੰਦਰ ਸਿੰਘ, ਸੁਖਵਿੰਦਰ ਸਿੰਘ ਰੂਬੀ ਈ.ਟੀ.ਓ, ਸੁਰਿੰਦਰ ਸਿੰਘ ਰੂਬੀ, ਸੁਖਜਿੰਦਰ ਸਿੰਘ ਆਦਿ ਤੋਂ ਇਲਾਵਾ 70 ਦੇ ਕਰੀਬ ਉੱਚ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਖ਼ਾਲਸਾ ਕਾਲਜ ਬੇਗੋਵਾਲ ਦੇ ਪ੍ਰਧਾਨ ਸਤਪਾਲ ਸਿੰਘ ਮੁਲਤਾਨੀ, ਯੁਵਰਾਜ ਭੁਪਿੰਦਰ ਸਿੰਘ ਤੇ ਰਜਨੀਤ ਕੌਰ ਬਾਵਾ ਵਲੋਂ ਸਾਂਝੇ ਤੌਰ 'ਤੇ ਇਨ੍ਹਾਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ ਨੇ ਕਿਹਾ ਕਿ ਇਹ ਲਿਸਟ ਅਜੇ ਛੋਟੀ ਹੈ ਤੇ ਥੋੜੇ੍ਹ ਸਮੇਂ ਵਿਚ ਹੀ ਇਸ ਲਿਸਟ ਨੂੰ ਦੇਖਿਆ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿਚ ਬਾਕੀ ਅਹੁਦੇਦਾਰਾਂ ਨੂੰ ਵੀ ਸਨਮਾਨ ਜਲਦ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਹਰ ਸਾਲ ਇਹ ਸਿਲਸਿਲਾ ਜਾਰੀ ਰਹੇਗਾ | ਇਸ ਮੌਕੇ ਸਟੇਜ ਦੀ ਸੇਵਾ ਮਾਸਟਰ ਕੰਵਲਜੀਤ ਸਿੰਘ ਨੰਗਲ ਨੇ ਬਾਖ਼ੂਬੀ ਢੰਗ ਨਾਲ ਨਿਭਾਈ | ਇਸ ਮੌਕੇ ਸਤਪਾਲ ਸਿੰਘ ਮੁਲਤਾਨੀ, ਯੁਵਰਾਜ ਭੁਪਿੰਦਰ ਸਿੰਘ, ਰਜਨੀਤ ਕੌਰ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਮਨਿੰਦਰ ਸਿੰਘ, ਮਾਸਟਰ ਕਵਲਜੀਤ ਸਿੰਘ ਨੰਗਲ ਲੁਬਾਣਾ, ਬਲਜਿੰਦਰ ਸਿੰਘ ਬੱਬੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਗਹੀਣ ਵਿਅਕਤੀਆਂ ਤੇ ਸੀਨੀਅਰ ਸਿਟੀਜ਼ਨ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰੀ-ਸਰਵੇ ਕਰਵਾਇਆ <br/> ਅਗਲੀ ਖ਼ਬਰ ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਸਰਕਾਰ ਲੋਕਾਂ ਨਾਲ ਕਰ ਰਹੀ ਧੱਕਾ-ਅਮਰੀਕ ਸਿੰਘ ਬੋਪਾਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।