21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗਲਤ ਦਵਾਈ ਖਾਣ ਕਾਰਨ ਇਕ ਔਰਤ ਦੀ ਹੋਈ ਮੌਤ

ਅਜੀਤ ਡੈਸਕ 06-06-2026
ਕਪੂਰਥਲਾ, 5 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਕੰਮੇਵਾਲ ਵਿਖੇ ਇਕ ਔਰਤ ਵਲੋਂ ਘਰ ਵਿਚ ਪਈ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਨਿੱਜੀ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਜਿੱਥੇ ਬੀਤੀ ਦੇਰ ਰਾਤ ਉਸਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਮਨਜਿੰਦਰ ਕੌਰ ਪਤਨੀ ਦਲਜੀਤ ਸਿੰਘ ਵਾਸੀ ਕੰਮੇਵਾਲ ਜੋ ਕਿ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ ਨੇ ਗਲਤੀ ਨਾਲ ਘਰ ਵਿਚ ਪਈ ਕੋਈ ਦਵਾਈ ਖਾ ਲਈ ਜਿਸ ਕਾਰਨ ਉਸਦੀ ਹਾਲਤ ਵਿਗੜਣ 'ਤੇ ਪਰਿਵਾਰਕ ਮੈਂਬਰ ਸੁਲਤਾਨਪੁਰ ਲੋਧੀ ਨਿੱਜੀ ਹਸਪਤਾਲ ਲੈ ਕੇ ਗਏ ਜਿੱਥੇ ਉਸਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ | ਸੂਚਨਾ ਮਿਲਣ 'ਤੇ ਮਿ੍ਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ |

ਪਿਛਲੀ ਖ਼ਬਰ ਵਾਤਾਵਰਨ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਤੋਂ ਬਿਨਾਂ ਸਾਡਾ ਭਵਿੱਖ ਸੁਰੱਖਿਅਤ ਨਹੀਂ ਰਹਿ ਸਕਦਾ-ਬਾਬਾ ਬਲਬੀਰ ਸਿੰਘ ਸੀਚੇਵ... ਅਗਲੀ ਖ਼ਬਰ ਘਰ ਵਿਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।