21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਮੀਟਿੰਗ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਫ਼ਰੰਟ ਦੇ ਆਗੂ ਮੀਟਿੰਗ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਂਅ ਕਿਰਪਾਲਵੀਰ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੂੰ ਮੰਗ-ਪੱਤਰ ਦੇਣ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ. ਤਿਲਕਰਾਜ <br/> 06-06-2026
ਕਪੂਰਥਲਾ, 5 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਕਪੂਰਥਲਾ ਦੇ ਪੈਨਸ਼ਨ ਜੁਆਇੰਟ ਫ਼ਰੰਟ ਦੀ ਇਕ ਮੀਟਿੰਗ ਸੁੱਚਾ ਸਿੰਘ ਪ੍ਰਧਾਨ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਨਿਰਮਲ ਸਿੰਘ ਗਿੱਲ ਪੰਜਾਬ ਜੇਲ੍ਹ ਪੈਨਸ਼ਨਰਜ਼ ਤੇ ਸ਼ਵਿੰਦਰ ਸਿੰਘ ਬੁਟਾਰੀ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਜਨਰਲ ਸਕੱਤਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਦੱਸਿਆ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਫ਼ਰੰਟ ਵਲੋਂ ਪੰਜਾਬ ਸਰਕਾਰ ਦੀ ਪੈਨਸ਼ਨ ਤੇ ਮੁਲਾਜ਼ਮ ਵਿਰੋਧੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪਿਛਲੇ ਸਾਲ ਜਾਰੀ ਕੀਤਾ ਗਿਆ ਪੈਨਸ਼ਨ ਵਿਰੋਧੀ ਪੱਤਰ ਵਾਪਸ ਲਿਆ ਜਾਵੇ, 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਸੋਧੀ ਜਾਵੇ, ਸਿਵਲ ਰਿਟ ਪਟੀਸ਼ਨ ਤਹਿਤ ਮਾਨਯੋਗ ਹਾਈਕੋਰਟ ਵਲੋਂ ਬੀਤੀ 8 ਅਪ੍ਰੈਲ ਨੂੰ ਕੀਤੇ ਗਏ ਫ਼ੈਸਲੇ ਨੂੰ ਲਾਗੂ ਕੀਤਾ ਜਾਵੇ, ਪੈਨਸ਼ਨਰਾਂ ਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ ਤੇ ਪੈਨਸ਼ਨਰਾਂ ਦੇ ਹੱਕ ਵਿਚ ਆਏ ਫ਼ੈਸਲਿਆਂ ਨੂੰ ਜਰਨਲਾਈਜ਼ ਕੀਤਾ ਜਾਵੇ ਤੇ ਪੈਨਸ਼ਨਰਾਂ ਨੂੰ ਪ੍ਰਤੀ ਮਹੀਨਾ ਬੱਝਵਾਂ ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ | ਮੀਟਿੰਗ ਨੂੰ ਐਸੋਸੀਏਸ਼ਨ ਦੇ ਸਰਪ੍ਰਸਤ ਪਿ੍ੰਸੀਪਲ ਕੇਵਲ ਸਿੰਘ, ਗੁਰਬਚਨ ਸਿੰਘ ਚੀਮਾ, ਜਸਵਿੰਦਰ ਸਿੰਘ ਟਿੱਬਾ, ਸੁਖਵਿੰਦਰ ਸਿੰਘ ਚੀਮਾ, ਦਲਜੀਤ ਸਿੰਘ ਸਹੋਤਾ, ਵਿਨੋਦ ਕਪੂਰ ਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ਦੇ ਪੈਨਸ਼ਨ ਵਿਰੋਧੀ ਵਤੀਰੇ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ ਦਿੱਤਾ | ਮੀਟਿੰਗ ਤੋਂ ਬਾਅਦ ਫ਼ਰੰਟ ਵਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਂਅ ਸਹਾਇਕ ਕਮਿਸ਼ਨਰ ਜਨਰਲ ਕਿਰਪਾਲਵੀਰ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਗਈ | ਮੀਟਿੰਗ ਵਿਚ ਗੁਰਚਰਨ ਸਿੰਘ ਘੁੰਮਣ, ਹਰੀਸ਼ ਚੋਪੜਾ, ਇੰਦਰਪਾਲ ਸਿੰਘ, ਹਰਿੰਦਰ ਸਿੰਘ ਚੀਮਾ, ਜਗਜੀਤ ਸਿੰਘ, ਤਰਲੋਚਨ ਸਿੰਘ, ਜਸਵੰਤ ਵਿਰਲੀ, ਰਜੇਸ਼ ਕੁਮਾਰ, ਬਲਬੀਰ ਸਿੰਘ, ਕੁਲਦੀਪ ਕੌਰ, ਸੰਤੋਸ਼ ਭੱਲਾ, ਗੁਰਬਰਿੰਦਰ ਕੌਰ, ਸੁਰਜੀਤ ਸਿੰਘ, ਸੰਤੋਖ ਸਿੰਘ, ਹਰਚਰਨ ਸਿੰਘ, ਕਰਨੈਲ ਸਿੰਘ ਭੰਡਾਲ ਦੋਨਾ, ਗੁਰਮਿੰਦਰ ਸਿੰਘ, ਕੁਲਵੰਤ ਸਿੰਘ, ਕੇਵਲ ਕ੍ਰਿਸ਼ਨ, ਪਰਮਜੀਤ ਸਿੰਘ, ਚਰਨ ਸਿੰਘ, ਜਸਵਿੰਦਰ ਸਿੰਘ, ਮੰਗਲ ਸਿੰਘ ਭੰਡਾਲ, ਗੁਰਦੇਵ ਸਿੰਘ, ਜੋਗਾ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਗੁਰਮੇਲ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਧ ਬਾਬਾ ਬਾਲਕ ਨਾਥ ਦਾ 48ਵਾਂ ਸਾਲਾਨਾ ਯਾਤਰਾ ਦਿਓਟ ਸਿੱਧ ਲਈ ਹੋਈ ਰਵਾਨਾ <br/> ਅਗਲੀ ਖ਼ਬਰ ਵਾਤਾਵਰਨ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਤੋਂ ਬਿਨਾਂ ਸਾਡਾ ਭਵਿੱਖ ਸੁਰੱਖਿਅਤ ਨਹੀਂ ਰਹਿ ਸਕਦਾ-ਬਾਬਾ ਬਲਬੀਰ ਸਿੰਘ ਸੀਚੇਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।