19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬੇਗਮਪੁਰਾ ਰੈਲੀ ਰਾਹੀਂ 2027 ਦੀ ਚੋਣ ਜੰਗ ਦਾ ਬਿਗੁਲ ਵਜਾਏਗਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ: ਜੱਥੇ. ਮੁਖ਼ਤਿਆਰ ਸਿੰਘ ਸੋਢੀ

ਅਜੀਤ ਡੈਸਕ 06-06-2026
ਡਡਵਿੰਡੀ, 5 ਜੂਨ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਹੈ ਕਿ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨਕ ਪੱਧਰ 'ਤੇ ਵੱਡੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਤਹਿਤ ਫਗਵਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਇੱਕ ਵਿਸ਼ਾਲ ਬੇਗਮਪੁਰਾ ਪੰਥਕ ਕਾਨਫ਼ਰੰਸ 13 ਜੂਨ ਨੂੰ ਕਰਵਾਈ ਜਾਵੇਗੀ, ਜਿਸ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਮੁੱਖ ਤੌਰ 'ਤੇ ਸ਼ਿਰਕਤ ਕਰਕੇ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਇਹ ਰੈਲੀ ਪਾਰਟੀ ਦੀਆਂ ਆਉਣ ਵਾਲੀਆਂ ਚੋਣ ਤਿਆਰੀਆਂ ਲਈ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ, ਕਿਸਾਨਾਂ, ਨੌਜਵਾਨਾਂ, ਧਾਰਮਿਕ ਅਤੇ ਸਮਾਜਿਕ ਮੁੱਦਿਆਂ ਸਮੇਤ 2027 ਦੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਅਤੇ ਡਾ. ਰਜਿੰਦਰ ਸਿੰਘ ਜਖੂ 7 ਜੂਨ ਨੂੰ ਦੁਪਹਿਰ 1 ਵਜੇ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਨਗੇ |
ਪਿਛਲੀ ਖ਼ਬਰ ਸਾਇੰਸ ਮਿਸਟੈੱ੍ਰਸ ਸੁਖਵਿੰਦਰ ਕੌਰ ਨੂੰ ਨਿੱਘੀ ਵਿਦਾਇਗੀ • ਸੁਖਵਿੰਦਰ ਕੌਰ ਵਲੋਂ ਸਕੂਲ ਨੂੰ ਇਕ ਲੱਖ 10 ਹਜ਼ਾਰ ਰੁਪਏ... ਅਗਲੀ ਖ਼ਬਰ ਸਿਹਤ ਕਰਮਚਾਰੀਆਂ ਨੇ 'ਡਰਾਈ ਡੇ ਫਰਾਈ ਡੇ' ਤਹਿਤ ਡੇਂਗੂ ਮਲੇਰੀਆ ਗਤੀਵਿਧੀਆਂ ਕੀਤੀਆਂ •ਭੁਲੱਥ ਦੀਆਂ ਪਲਾਂਟਸ ਨਰਸਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।