18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕਤਾ ਲਈ ਪੰਜ ਈ-ਰਿਕਸ਼ਾ ਕੀਤੇ ਰਵਾਨਾ <br/>

ਅਜੀਤ ਡੈਸਕ 06-06-2026
ਫਗਵਾੜਾ, 5 ਜੂਨ (ਹਰਜੋਤ ਸਿੰਘ ਚਾਨਾ)- ਮੈਂਬਰ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਪੁਲੀਸ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ, ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ, ਆਮ ਆਦਮੀ ਪਾਰਟੀ ਦੇ ਸਮੂਹ ਆਗੂਆਂ ਤੇ ਵੀਡੀਸੀ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿਛਲੇ ਕਰੀਬ ਸਵਾ ਸਾਲ ਤੋਂ ਕੀਤੇ ਜਾ ਰਹੇ ਕੰਮਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਕਾਫ਼ੀ ਹੱਦ ਤੱਕ ਨਸ਼ੇ 'ਤੇ ਕਾਬੂ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਹੁਣ ਸਰਕਾਰ ਵੱਲੋਂ ਵਿਸ਼ੇਸ਼ ਜਾਗਰੂਕਤਾ ਪੰਜ ਰਿਕਸ਼ੇ ਵੱਖ-ਵੱਖ ਪਿੰਡਾਂ ਤੇ ਇਲਾਕਿਆਂ 'ਚ ਭੇਜੇ ਜਾਣਗੇ | ਇਹ ਰਿਕਸ਼ੇ ਲੋਕਾਂ ਨੂੰ ਸਰਕਾਰ ਦੀ ਇਸ ਮੁਹਿੰਮ ਬਾਰੇ ਜਾਣੂ ਕਰਵਾਉਣਗੇ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਗੇ | ਉਨ੍ਹਾਂ ਦੱਸਿਆ ਕਿ ਇਹ ਰਿਕਸ਼ੇ ਪਿੰਡਾਂ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਵੀ ਲਿਆਉਣਗੇ | ਇਸ ਮੌਕੇ ਐਸ.ਪੀ. ਮਾਧਵੀ ਸ਼ਰਮਾ, ਮੇਅਰ ਰਾਮਪਾਲ ਉੱਪਲ, ਐਸ.ਡੀ.ਐਮ ਰਣਧੀਰ ਸਿੰਘ, ਜਸਪਾਲ ਸਿੰਘ, ਦਲਜੀਤ ਰਾਜੂ ਦਰਵੇਸ਼ ਪਿੰਡ, ਤਵਿੰਦਰ ਰਾਮ, ਜਗਦੇਵ ਸਿੰਘ ਪਿ੍ੰਸ ਕੌਂਸਲਰ ਸਮੇਤ ਕਈ ਪ੍ਰਮੁੱਖ ਸ਼ਾਮਿਲ ਸਨ |

ਪਿਛਲੀ ਖ਼ਬਰ ਥਾਣਾ ਸਿਟੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਲੋਕ 'ਆਪ' ਦੀ ਸਰਕਾਰ ਤੋਂ ਸੰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।