25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਹੋਈਆਂ ਵਿਚਾਰਾਂ

ਅਜੀਤ ਡੈਸਕ 07-06-2026
ਫਗਵਾੜਾ, 6 ਜੂਨ (ਹਰਜੋਤ ਸਿੰਘ ਚਾਨਾ, ਅਸ਼ੋਕ ਕੁਮਾਰ ਵਾਲੀਆ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਕ੍ਰਿਪਾਲ ਸਿੰਘ ਮੂਸਾਪੁਰ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹੋਈ | ਜਿਸ 'ਚ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਕਿਸਾਨਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਏ ਨੇ ਦੱਸਿਆ ਕਿ ਡੀਜ਼ਲ, ਖਾਦਾਂ ਤੇ ਗੈਸ ਦੇ ਰੇਟ ਵਧਣ ਨਾਲ ਜਨਤਾ ਮਹਿੰਗਾਈ ਦੇ ਬੋਝ ਹੇਠਾਂ ਦੱਬਦੀ ਜਾ ਰਹੀ ਹੈ ਤੇ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਜ਼ਲ ਤੇ ਖਾਦ ਮਹਿੰਗੀ ਹੋਣ ਦੇ ਨਾਲ ਦੋਹਰੀ ਮਾਰ ਪੈ ਰਹੀ ਹੈ | ਉਨ੍ਹਾਂ ਦੱਸਿਆ ਕਿ ਗੰਨਾ ਮਿਲ ਵੱਲ 28 ਕਰੋੜ ਰੁਪਏ ਬਕਾਇਆ ਹਨ | ਪ੍ਰਸ਼ਾਸਨ ਤੇ ਸਰਕਾਰੀ ਨੁਮਾਇੰਦਿਆਂ ਦੀ ਹਾਜ਼ਰੀ 'ਚ ਉਨ੍ਹਾਂ ਨੂੰ ਭਰੋਸਾ ਮਿਲਿਆ ਸੀ ਕਿ ਇਸ ਰਕਮ ਦੀ ਅਦਾਇਗੀ ਜਲਦੀ ਕੀਤੀ ਜਾਵੇਗੀ ਪਰ ਅਜੇ ਤੱਕ ਨਹੀਂ ਹੋਈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਇਸ ਸਮੱਸਿਆ ਦਾ ਹੱਲ ਨਾ ਨਿਕਲਿਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ | ਉਨ੍ਹਾਂ ਕਿਹਾ ਕਿ 8 ਜੂਨ ਨੂੰ ਸਵੇਰੇ 11 ਵਜੇ ਜ਼ਿਲ੍ਹਾ ਹੈੱਡ ਕੁਆਰਟਰਾਂ ਅੱਗੇ ਪੰਜਾਬ ਤੇ ਕੇਂਦਰ ਦੀਆਂ ਸਰਕਾਰਾਂ ਖ਼ਿਲਾਫ਼ ਪੁਤਲਾ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ | ਇਸ ਮੌਕੇ ਆਗੂ ਕ੍ਰਿਪਾਲ ਸਿੰਘ ਮੁਸਾਪੂਰ, ਹਰਭਜਨ ਸਿੰਘ ਬਾਜਵਾ ਮਲਕਪੁਰ, ਕੁਲਵਿੰਦਰ ਕਾਲਾ, ਗੁਰਪਾਲ ਸਿੰਘ ਪਾਲਾ ਮੌਲੀ ਪੈੱ੍ਰਸ ਸਕੱਤਰ ਤੇ ਸੰਤੋਖ ਸਿੰਘ ਲੱਖਪੁਰ ਸੀਨੀਅਰ ਕਿਸਾਨ ਆਗੂ ਨੇ ਪੰਜਾਬ ਸਰਕਾਰ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ, ਮੁਲਾਜ਼ਮਾਂ ਤੇ ਹੋਰ ਜਥੇਬੰਦੀਆਂ ਦੀ ਆਵਾਜ਼ ਨੂੰ ਪੁਲੀਸ ਦੀ ਲਾਠੀ ਨਾਲ ਦਬਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰੀ ਗੁੰਡਾਗਰਦੀ ਨੂੰ ਬੰਦ ਕੀਤਾ ਜਾਵੇ ਨਹੀਂ ਤਾਂ ਪੰਜਾਬ ਦੇ ਲੋਕ ਅਗਲੀਆਂ ਵਿਧਾਨਸਭਾ ਚੋਣਾਂ 'ਚ ਇਸ ਦਾ ਹਿਸਾਬ ਵਸੂਲ ਕਰਨਗੇ | ਇਸ ਮੌਕੇ ਦਵਿੰਦਰ ਸਿੰਘ ਸੰਧਵਾ, ਚੂਹੜ ਸਿੰਘ ਗੰਡਮ, ਰਾਜਾ ਸਿੰਘ, ਹਰਮਿੰਦਰ ਸਿੰਘ ਰਾਣਾ, ਕੁਲਦੀਪ ਸਿੰਘ, ਮੱਖਣ ਸਿੰਘ ਟੋਡਰਪੁਰ, ਬਲਜਿੰਦਰ ਸਿੰਘ, ਮੁਖ਼ਤਿਆਰ ਸਿੰਘ ਜੱਸੋਮਜਾਰਾ, ਮਨਜਿੰਦਰ ਸਿੰਘ, ਰਵਿੰਦਰ ਸਿੰਘ, ਬਲਵਿੰਦਰ ਸਿੰਘ ਫਿਲੌਰ, ਭੁਪਿੰਦਰ ਸਿੰਘ ਨੰਬਰਦਾਰ, ਚਰਨਜੀਤ ਸਿੰਘ ਅਠੌਲੀ, ਬਲਜੀਤ ਸਿੰਘ ਹਰਦਾਸਪੁਰ, ਮਨਜੀਤ ਸਿੰਘ ਲੱਲੀਆਂ, ਮੇਜਰ ਸਿੰਘ ਅਠੌਲੀ, ਦੀਪ ਲੱਖਪੁਰੀਆ, ਹਰਦੀਪ ਸਿੰਘ ਨਸੀਰਾਬਾਦ, ਨਿਰੰਜਨ ਸਿੰਘ ਪੰਚ, ਸੁਰਿੰਦਰ ਸਿੰਘ, ਜੋਗਿੰਦਰ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਦੇ ਕੰਢੇ ਤੱਕ ਸਾਮਾਨ ਰੱਖ ਕੇ ਟਰੈਫ਼ਿਕ 'ਚ ਵਿਘਨ ਪਾਉਣ ਸੰਬੰਧੀ ਤਿੰਨ ਦੁਕਾਨਦਾਰਾ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਜੇਕਰ ਸਰਕਾਰ ਨੇ ਪੈਨਸ਼ਨਰਾਂ ਪ੍ਰਤੀ ਮਾੜਾ ਵਤੀਰਾ ਰੱਖਿਆ ਤਾਂ ਵਿਧਾਨ ਸਭਾ ਚੋਣਾ 'ਚ ਸਬਕ ਸਿਖਾਉਣ ਦਾ ਫੈਸਲਾ ਲਿਆ ਜਾਵੇਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।