25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਟੋ ਤੇ ਮੋਟਰਸਾਈਕਲ ਦੀ ਟੱਕਰ ਵਿਚ ਪਤੀ-ਪਤਨੀ ਜ਼ਖ਼ਮੀ

ਅਜੀਤ ਡੈਸਕ 07-06-2026
ਕਪੂਰਥਲਾ, 6 ਜੂਨ (ਅਮਨਜੋਤ ਸਿੰਘ ਵਾਲੀਆ)-ਤਲਵੰਡੀ ਚੌਧਰੀਆਂ-ਸੁਲਤਾਨਪੁਰ ਲੋਧੀ ਰੋਡ 'ਤੇ ਮੋਟਰਸਾਈਕਲ ਤੇ ਆਟੋ ਟੱਕਰ ਵਿਚ ਮੋਟਰਸਾਈਕਲ ਸਵਾਰ ਪਤੀ ਪਤਨੀ ਗੰਭੀਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਪਹਿਲਾਂ ਮੁੱਢਲਾ ਸਿਹਤ ਕੇਂਦਰ ਟਿੱਬਾ ਵਿਖੇ ਦਾਖਲ ਕਰਵਾਇਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਪਤੀ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਵਿਪਨ ਕੁਮਾਰ ਵਾਸੀ ਨਵਾਂ ਠੱਟਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਸ਼ਰਨਜੀਤ ਕੌਰ ਨਾਲ ਬਿਆਸ ਜਾ ਰਿਹਾ ਸੀ, ਜਦੋਂ ਉਹ ਤਲਵੰਡੀ ਚੌਧਰੀਆਂ ਨੇੜੇ ਪਹੁੰਚਿਆਂ ਤਾਂ ਇਕ ਆਟੋ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਉਹ ਤੇ ਉਸਦੀ ਪਤਨੀ ਜ਼ਖਮੀ ਹੋ ਗਏ | ਉਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਸਵਾਰ ਇਕ ਔਰਤ ਜ਼ਖਮੀ ਅਗਲੀ ਖ਼ਬਰ ਸੜਕ ਦੇ ਕੰਢੇ ਤੱਕ ਸਾਮਾਨ ਰੱਖ ਕੇ ਟਰੈਫ਼ਿਕ 'ਚ ਵਿਘਨ ਪਾਉਣ ਸੰਬੰਧੀ ਤਿੰਨ ਦੁਕਾਨਦਾਰਾ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।