ਭੁਲੱਥ, 6 ਜੂਨ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੇ ਦੋ ਨੌਜਵਾਨਾਂ ਕਥਿਤ ਤੌਰ 'ਤੇ ਹੈਰੋਇਨ ਦਾ ਸੇਵਨ ਕਰਦੇ ਕਾਬੂ ਕੀਤਾ ਹੈ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਏ.ਐਸ.ਆਈ. ਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਕਰਮਚਾਰੀਆਂ ਨਾਲ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਮੌਜੂਦ ਸਨ, ਤਾਂ ਖ਼ਾਸ ਮੁਖ਼ਬਰ ਵੱਲੋਂ ਇਤਲਾਹ ਮਿਲੀ ਕਿ ਦੋ ਨੌਜਵਾਨ ਸ਼ਰੇਆਮ ਖੱਸਣ ਰੋਡ ਨਜ਼ਦੀਕ ਸ਼ਮਸ਼ਾਨ ਘਾਟ ਸਰਕਾਰੀ ਪਾਣੀ ਵਾਲੇ ਟਿਊਬਵੈੱਲ ਦੇ ਕਮਰੇ ਪਿੱਛੇ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ | ਜਿਸ 'ਤੇ ਪੁਲਿਸ ਪਾਰਟੀ ਨੇ ਛਾਪੇਮਾਰੀ ਦੌਰਾਨ ਦੋ ਨੌਜਵਾਨਾਂ ਸੁਖਦੇਵ ਸਿੰਘ ਉਰਫ਼ ਸੁੱਖਾ ਵਾਸੀ ਗੁੱਝਾ ਜ਼ਿਲਾ ਜਲੰਧਰ ਤੇ ਪੰਕਜ ਵਧਾਵਨ ਉਰਫ਼ ਕਿੱਕੀ ਪੁੱਤਰ ਦਰਸ਼ਨ ਲਾਲ ਵਧਾਵਨ ਵਾਸੀ ਨਿਊ ਰਸੀਲਾ ਨਗਰ ਜ਼ਿਲਾ ਜਲੰਧਰ ਨੂੰ ਕਾਬੂ ਕਰਕੇ ਉਨਾਂ ਕੋਲੋਂ ਕਥਿਤ ਤੌਰ 'ਤੇ ਇੱਕ ਜਲਿਆ ਹੋਇਆ ਸਿਲਵਰ ਪੇਪਰ, ਦਸ ਰੁਪਏ ਦਾ ਪਾਈਪਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ |ੂ