ਬੇਗੋਵਾਲ, 6 ਮਈ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ ਵਿੱਦਿਆ ਦੇ ਦਾਨੀ ਤੇ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਜੀ ਗੁਰੂ ਤੇਗ ਬਹਾਦਰ ਨਾਰੀ ਰੋਡ ਨਾਗਪੁਰ ਵਿਚ ਕਰਵਾਇਆ ਗਿਆ ਜਿਸ ਸਿੱਖ ਪੰਥ ਦੇ ਮਹਾਨ ਕੀਰਤਨੀਆਂ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਥਾਵਾਚਕ ਭਾਈ ਨਿਰਮਲ ਸਿੰਘ ਧੂਲਕੋਟ ਵਾਲੇ ਤੇ ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਜਿੱਥੇ ਨਾਮ ਬਾਣੀ ਨਾਲ ਜੋੜਿਆ ਉੱਥੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ ਉੱਤੇ ਝਾਤ ਪਾਉਂਦਿਆਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਆਪਣੇ ਜੀਵਨ ਵਿਚ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਖੇਤਰ ਵਿਚ ਜੋ ਆਪਣਾ ਯੋਗਦਾਨ ਪਾਇਆ ਹੈ ਉਸ ਨਾਲ ਸਾਡੇ ਸਮਾਜ ਨੂੰ ਇੱਕ ਨਵੀਂ ਸੇਧ ਮਿਲੀ ਸੀ ਤੇ ਖ਼ਾਸ ਕਰਕੇ ਲੁਬਾਣਾ ਭਾਈਚਾਰੇ ਨੂੰ ਚੜਦੀ ਕਲਾ ਵਿਚ ਲਿਜਾਉਣ ਲਈ ਜੋ ਉਪਰਾਲੇ ਕੀਤੇ ਸਨ ਉਹ ਸ਼ਲਾਘਾ ਯੋਗ ਹਨ | ਉਨਾਂ ਇਹ ਵੀਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਜੀ ਵਲੋਂ ਚਲਾਏ ਗਏ ਸਕੂਲ ਕਾਲਜ, ਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਉਠਾਈ ਆਵਾਜ਼ ਨੇ ਸਾਡੇ ਜੀਵਨ ਵਿਚ ਭਾਰੀ ਤਬਦੀਲੀ ਲਿਆਉਂਦੀ ਸੀ | ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਸਮਾਗਮ ਵਿਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਤੇ ਖ਼ਾਸ ਕਰਕੇ ਪੁੱਜੀਆਂ ਧਾਰਮਿਕ ਸ਼ਖ਼ਸੀਅਤਾਂ ਤੇ ਰਾਗੀ ਢਾਡੀਆਂ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਨਾਂ ਵੱਲੋਂ ਦਿੱਤੇ ਸਹਿਯੋਗ ਸਦਕਾ ਇਹ ਕਾਰਜ ਸਫਲ ਹੋ ਸਕੇ ਹਨ | ਉਨਾਂ ਨੇ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਧਾਰਮਿਕ ਸਮਾਗਮ ਰੱਖਣਗੇ | ਇਸੇ ਸਮੇਂ ਦਸਵੀਂ ਤੇ ਬਾਰਵੀਂ ਕਲਾਸ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਮਲਜੀਤ ਸਿੰਘ, ਭਾਈ ਸੁਖਚੈਨ ਸਿੰਘ, ਭਾਈ ਜਰਨੈਲ ਸਿੰਘ, ਭਾਈ ਪ੍ਰੀਤਮ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਅਜੈਬ ਸਿੰਘ, ਭਾਈ ਬਲਜੀਤ ਸਿੰਘ ਯੂ.ਕੇ. ਆਦਿ ਹਾਜ਼ਰ ਸਨ |