29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਟਿਆਲਾ ਵਿਖੇ ਅਪਰੈਂਟਿਸਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਅੰਨ੍ਹੇ• ਤਸ਼ੱਦਦ ਦੀ ਪੰਜਾਬ ਕਿਸਾਨ ਯੂਨੀਅਨ ਬਾਗੀ ਵਲੋਂ ਨਿੰਦਾ <br/>

ਅਜੀਤ ਡੈਸਕ 07-06-2026
ਸੁਲਤਾਨਪੁਰ ਲੋਧੀ, 6 ਜੂਨ (ਪ.ਪ. ਰਾਹੀਂ)-ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਮੂਹਰੇ ਆਪਣੇ ਹੱਕਾਂ ਲਈ ਧਰਨਾ ਦੇ ਰਹੇ 2600 ਅਪਰੈਂਟਿਸਸ਼ਿਪ ਲਾਈਨਮੈਨਾਂ ਤੇ ਪੁਲਿਸ ਵੱਲੋਂ ਕੀਤੇ ਅਣਮਨੁੱਖੀ ਤਸ਼ੱਦਦ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਆਗੂਆਂ ਨੇ ਕਿਹਾ ਕਿ ਇਸ ਵਰਤਾਰੇ ਨੇ ਕਾਲੇ ਦੌਰ ਵਿਚ ਪੁਲਿਸ ਵੱਲੋਂ ਨੌਜਵਾਨਾਂ ਤੇ ਕੀਤੇ ਗਏ ਘਿਨਾਉਣੇ ਤਸ਼ੱਦਦ ਨੂੰ ਯਾਦ ਕਰਵਾ ਦਿੱਤਾ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ, ਉਨ•ਾਂ ਤੇ ਅਣਮਨੁੱਖੀ ਤਸ਼ੱਦਦ ਨਾ ਕਰੇ | ਉਨ•ਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ਼ ਸਮੇਂ ਸਮੇਂ ਤੇ ਆਈਆਂ ਸਰਕਾਰਾਂ ਨੇ ਧੋਖਾ ਕੀਤਾ ਹੈ | ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਨ•ਾਂ ਨੂੰ ਨਸ਼ਿਆਂ ਵਾਲ਼ੇ ਪਾਸੇ ਲਾ ਕੇ ਬਰਬਾਦ ਕਰ ਦਿੱਤਾ ਹੈ | ਉਨ•ਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਵਾਅਦੇ ਮੁਤਾਬਿਕ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ |ਇਸ ਮੌਕੇ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਲਾਈਨਮੈਨਾਂ ਤੇ ਤਸ਼ੱਦਦ ਕਰਨ ਵਾਲੇ ਡੀ ਐਸ ਪੀ ਸਿੰਗਲਾ ਤੇ ਨਾਲ਼ ਸਾਥ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਬਰਤਰਫ਼ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ ਬਾਗੀ ਬੇਰੁਜ਼ਗਾਰ ਲਾਈਨਮੈਨਾਂ ਦਾ ਡੱਟ ਕੇ ਸਾਥ ਦੇਵੇਗੀ ਅਤੇ ਹਰ ਪੱਖੋਂ ਮਦਦ ਕੀਤੀ ਜਾਵੇਗੀ | ਇਸ ਮੌਕੇ ਬੋਹੜ ਸਿੰਘ ਹਜ਼ਾਰਾਂ, ਪਰਮਜੀਤ ਸਿੰਘ ਜੱਬੋਵਾਲ, ਗੁਰਦੀਪ ਸਿੰਘ ਭੰਡਾਲ, ਸੁਖਦੇਵ ਸਿੰਘ ਖੀਰਾਂਵਾਲੀ, ਰਵਿੰਦਰ ਸਿੰਘ ਕੋਲੀਆਂਵਾਲ, ਕੁਲਜੀਤ ਸਿੰਘ ਤਲਵੰਡੀ ਚੌਧਰੀਆ,ਸੰਦੀਪ ਪਾਲ ਸਿੰਘ ਕਾਲੇਵਾਲ, ਹਰਪਾਲ ਸਿੰਘ ਮਾਛੀ ਜੋਆ, ਹਰਮਿੰਦਰ ਪਾਲ ਸਿੰਘ ਫੌਜੀ ਕਾਲੋਨੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ 1984 'ਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿਚ ਸਮਾਗਮ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ ਅੱਜ-ਅਕਾਸ਼ ਬਾਂਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।