29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

ਅਜੀਤ ਡੈਸਕ 08-06-2026
ਫਗਵਾੜਾ, 7 ਜੂਨ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਟੀ ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਵਿਸ਼ਾਲ ਸ਼ਰਮਾ ਉਰਫ਼ ਸ਼ੈਲੀ ਪੁੱਤਰ ਸਤਪਾਲ ਸ਼ਰਮਾ ਵਾਸੀ ਮੇਹਲੀ ਗੇਟ ਨਿਗਾਹਾ ਮੁਹੱਲਾ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ.ਪੀ ਨੇ ਦੱਸਿਆ ਕਿ ਪੁਲਿਸ ਨੇ ਟੀ ਪੁਆਇੰਟ ਭੋਗਪੁਰ ਲਾਗਿਉਂ ਗੋਲਡੀ ਉਰਫ਼ ਮੋਨੂੰ ਪੁੱਤਰ ਮਦਨ ਲਾਲ ਵਾਸੀ ਰਾਣੀਪੁਰ ਨੂੰ ਕਾਬੂ ਕਰਕੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ ਉਰਫ਼ ਦੀਪ ਪੁੱਤਰ ਗਿਆਨ ਦਾਸ ਵਾਸੀ ਮੁਹੱਲਾ ਨਾਨਕ ਨਗਰੀ ਵਜੋਂ ਹੋਈ ਹੈ |
ਪਿਛਲੀ ਖ਼ਬਰ ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।