29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਜ਼ਖ਼ਮੀ

ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)-ਮਨਸੂਰਵਾਲ ਬੇਟ ਵਿਖੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿਚ ਮਾਂ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜੋਤੀ ਪਤਨੀ ਬਲਜੀਤ ਸਿੰਘ ਵਾਸੀ ਬਾਬਾ ਨਾਮਦੇਵ ਕਲੋਨੀ ਨੇ ਦੱਸਿਆ ਕਿ ਉਹ ਆਪਣੀ ਲੜਕੀ ਜੈਸਮੀਨ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਨਸੂਰਵਾਲ ਬੇਟ ਵੱਲ ਨੂੰ ਜਾ ਰਹੀਆਂ ਸਨ ਤਾਂ ਰਸਤੇ ਵਿਚ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਢਿਲਵਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੱਜਣ ਸਿੰਘ ਚੀਮਾ ਨੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਈ-ਰਿਕਸ਼ਾ ਕੀਤਾ ਰਵਾਨਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।