29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਪਰਚਾ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਅਜੀਤ ਡੈਸਕ 08-06-2026
ਸੁਲਤਾਨਪੁਰ ਲੋਧੀ, 7 ਮਈ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਥ ਕਾਂਗਰਸ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਦੀ ਕਾਰਵਾਈ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨੀਂ ਝਾੜੂ ਨੂੰ ਲੈ ਕੇ ਕੀਤੇ ਗਏ ਪ੍ਰਤੀਕਰਮ ਵਿਰੋਧ ਦੇ ਮਾਮਲੇ ਵਿਚ ਦਰਜ ਕੀਤਾ ਗਿਆ ਪਰਚਾ ਪੂਰੀ ਤਰ੍ਹਾਂ ਨਜਾਇਜ਼ ਅਤੇ ਰਾਜਨੀਤਿਕ ਬਦਲਾਖੋਰੀ ਦਾ ਨਤੀਜਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਿਰੋਧੀਆਂ ਦੀਆਂ ਆਵਾਜ਼ਾਂ ਨੂੰ ਦਬਾਉਣ ਤੇ ਕਾਂਗਰਸੀ ਵਰਕਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਦਾ ਕੋਈ ਵੀ ਵਰਕਰ ਅਜਿਹੇ ਦਬਾਅ ਅੱਗੇ ਝੁਕਣ ਵਾਲਾ ਨਹੀਂ | ਸੁਲਤਾਨਪੁਰ ਲੋਧੀ ਵਿਚ ਵੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸਰਕਾਰ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਜੇਕਰ ਇਹ ਪਰਚਾ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਰਕਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਵਰਕਰ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ ਅਤੇ ਸਰਕਾਰ ਦੀਆਂ ਕਥਿਤ ਧੱਕੇਸ਼ਾਹੀਆਂ ਖ਼ਿਲਾਫ਼ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰਹੇਗਾ | ਪ੍ਰਦਰਸ਼ਨ ਮੌਕੇ ਸ਼ਹਿਰੀ ਪ੍ਰਧਾਨ ਕਾਂਗਰਸ ਨਰਿੰਦਰ ਸਿੰਘ ਪੰਨੂ, ਸਾਬਕਾ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਸੀਨੀਅਰ ਆਗੂ ਮੋਨੂੰ ਭੰਡਾਰੀ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਫ਼ੌਜੀ ਕਲੋਨੀ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਹਰਨੇਕ ਸਿੰਘ ਵਿਰਦੀ, ਬਲਜਿੰਦਰ ਸਿੰਘ ਪੀਏ ਆਦਿ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਆਗੂ ਤੇ ਯੂਥ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਜਬਰ ਲੋਕਤੰਤਰ ਦਾ ਘਾਣ: ਆਗੂ <br/> ਅਗਲੀ ਖ਼ਬਰ ਪਿੰਡ ਸਾਹਨੀ ਵਿਖੇ ਸਾਲਾਨਾ ਛਿੰਝ ਮੇਲਾ 10 ਜੂਨ ਨੂੰ •ਪੰਜਾਬ ਦੇ ਨਾਮਵਰ ਪਹਿਲਵਾਨ ਕਰਨਗੇ ਜ਼ੋਰ ਅਜ਼ਮਾਇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।