28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ

ਅਜੀਤ ਡੈਸਕ 08-06-2026
ਨਡਾਲਾ, 7 ਜੂਨ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਬਲਾਕਾ ਸਿੰਘ ਨੇ ਕਿਹਾ ਕਿ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨ, ਜੋ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਲਈ ਧਰਨਾ ਦੇ ਰਹੇ ਸੀ ਤੇ ਪੰਜਾਬ ਸਰਕਾਰ ਵਲੋਂ ਬੇਰਹਿਮੀ ਨਾਲ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਜ਼ੋਨ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਤੇ ਸਰਕਾਰ ਬਣਨ ਤੋਂ ਬਾਅਦ ਕਾਰਪੋਰੇਟ ਦੀ ਚਿੱਟੇ ਰੂਪ ਵਿਚ ਦਲਾਲੀ ਕਰ ਰਹੀ ਹੈ ਤੇ ਬੇਰੁਜ਼ਗਾਰ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਤਾਨਾਸ਼ਾਹ ਰਵੱਈਆ ਅਪਣਾ ਰਹੀ ਹੈ ਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਆਪਣੇ ਹੱਕੀ ਮੰਗਾਂ ਲਈ ਕੀਤੇ ਸੰਘਰਸ਼ ਨੂੰ ਪੁਲਿਸ ਜਬਰ ਨਾਲ ਦਬਾਉਣ ਦੀਆਂ ਕੋਝੀਆਂ ਸਾਜ਼ਿਸ਼ਾਂ ਕਰ ਰਹੀ ਹੈ | ਜ਼ਿਲ੍ਹਾ ਆਗੂ ਬਲਦੇਵ ਸਿੰਘ, ਜ਼ੋਨ ਆਗੂ ਕਮਲਜੀਤ ਸਿੰਘ, ਜ਼ੋਨ ਪ੍ਰੈੱਸ ਸਕੱਤਰ ਅਰਵਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਵਿਚ ਕੀਤੇ ਗਏ ਨੌਜਵਾਨਾਂ ਤੇ ਤਸ਼ੱਦਦ ਦੀ ਜਾਂਚ ਕਰਕੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਪਰਚਾ ਦਰਜ ਕੀਤੇ ਜਾਵੇ ਤੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦੀਆਂ ਜਾਇਜ਼ ਮੰਗਾ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ | ਉਨ੍ਹਾਂ ਆਖਿਆ ਜੇ ਸਰਕਾਰ ਵਲੋਂ ਇਨ੍ਹਾਂ ਜਾਇਜ਼ ਮੰਗਾ ਦਾ ਹੱਲ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ |
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਪੁਲਿਸ ਤਸ਼ੱਦਦ ਦੀ ਸ... ਅਗਲੀ ਖ਼ਬਰ ਅਰੁਣ ਸੱਭਰਵਾਲ ਬਸਪਾ (ਅ) ਦੇ ਯੂਥ ਵਿੰਗ ਦੇ ਸੂਬਾਈ ਜਨਰਲ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।