28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਬੇਰਹਿਮੀ ਨਾਲ ਕੀਤੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ

ਅਜੀਤ ਡੈਸਕ 08-06-2026
ਭੁਲੱਥ, 7 ਜੂਨ (ਮੇਹਰ ਚੰਦ ਸਿੱਧੂ)-ਬੇਰੁਜ਼ਗਾਰ ਸਹਾਇਕ ਲਾਈਨਮੈਨ 'ਤੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ ਘਟਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਤਾਨਾਸ਼ਾਹ ਰਵੱਈਆ ਅਪਣਾ ਰਹੀ ਹੈ ਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਪੁਲਿਸ ਜਬਰ ਨਾਲ ਦਬਾਉਣ ਦੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ | ਉਨ੍ਹਾਂ ਕਿਹਾ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਨੂੰ ਜੋ ਪਟਿਆਲਾ ਵਿਖੇ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਲਈ ਪ੍ਰੋਟੈਸਟ ਕਰ ਰਹੇ ਸਨ, ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰਾਂ ਉੱਪਰ ਤਸ਼ੱਦਦ ਢਾਹ ਰਹੇ ਪੁਲਿਸ ਮੁਲਾਜ਼ਮਾਂ ਉੱਪਰ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਪਟਿਆਲਾ ਪੁਲਿਸ ਵਲੋਂ ਸਹਾਇਕ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਹੋਇਆ ਪੁਲਸੀਆ ਜਬਰ ਲੋਕਤੰਤਰ ਦਾ ਘਾਣ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।