28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵੱਖ-ਵੱਖ ਥਾੲੀਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ

ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਵਿ.ਪ੍ਰ.)-ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀ.ਐੱਸ.ਯੂ.) ਸਰਕਲ ਕਪੂਰਥਲਾ ਨੇ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਪਰੈਂਟਿਸ ਲਾਈਨਮੈਨਾਂ ਦੇ ਸਾਥੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਕਪੂਰਥਲਾ ਦੇ ਪ੍ਰਧਾਨ ਇੰਜ. ਗੁਰਮੀਤ ਸਿੰਘ ਨੇ ਪੁਲਿਸ ਵੱਲੋਂ ਅਪਰੈਂਟਿਸ ਲਾਈਨਮੈਨਾਂ 'ਤੇ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਪਰੈਂਟਿਸ਼ਿਪ ਲਾਈਨਮੈਨ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕਰ ਰਹੇ ਸਨ, ਪਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ | ਉਲਟਾ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਯੂਨੀਅਨ ਵੱਲੋਂ ਅਪਰੈਂਟਿਸ ਸਾਥੀਆਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਬੋਲਦਿਆਂ ਯੂਨੀਅਨ ਦੀ ਕਰਤਾਰਪੁਰ ਡਵੀਜ਼ਨ ਦੇ ਪ੍ਰਧਾਨ ਇੰਜ. ਕਰਮਜੀਤ ਸਿੰਘ ਮੋਖੇ ਨੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਜ਼ੋਰ ਦੇ ਕੇ ਕਿਹਾ ਕਿ ਨਵੀਂ ਸੀ.ਆਰ.ਏ. ਰਾਹੀਂ ਫੋਰਮੈਨ ਤੇ ਐਲ.ਐਮ. ਦੀ ਬਿਨ੍ਹਾਂ ਦੇਰੀ ਭਰਤੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਅਸਾਮੀਆਂ 'ਤੇ ਭਰਤੀ ਨਹੀਂ ਹੁੰਦੀ ਤਾਂ ਪਾਵਰਕਾਮ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਸਫ਼ਲ ਨਹੀਂ ਹੋਵੇਗਾ | ਇਸ ਮੌਕੇ ਪ੍ਰਧਾਨ ਰਾਜਵਿੰਦਰ ਸਿੰਘ, ਸਬ ਅਰਬਨ ਡਵੀਜ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ, ਸ਼ਹਿਰੀ ਮੰਡਲ ਦੇ ਪ੍ਰਧਾਨ ਬਲਬੀਰ ਸਿੰਘ, ਜ਼ੋਨ ਉੱਤਰੀ ਦੇ ਸਕੱਤਰ ਜੁਗਲ ਕਿਸ਼ੋਰ ਜੇ.ਈ., ਜਰਨੈਲ ਸਿੰਘ ਭੁਲੱਥ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਅਲਾਇੰਸ ਕਲੱਬ ਕਪੂਰਥਲਾ ਰਾਇਲ ਨੇ ਭਵਾਨੀਪੁਰ ਸਕੂਲ ਵਿਖੇ ਗਮਲੇ ਤੇ ਕੂੜਾਦਾਨ ਕੀਤੇ ਭੇਟ ਅਗਲੀ ਖ਼ਬਰ ਪਟਿਆਲਾ ਪੁਲਿਸ ਵਲੋਂ ਸਹਾਇਕ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।