28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

27 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 08-06-2026
ਕਪੂਰਥਲਾ, 6 ਜੂਨ (ਸਡਾਨਾ)-ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਤੇ ਥਾਣਾ ਮੁਖੀ ਅਮਨਦੀਪ ਨਾਹਰ ਦੀ ਅਗਵਾਈ ਹੇਠ ਸਬ ਇੰਸਪੈਕਟਰ ਸ਼ਿਵਰਾਜ ਚਾਹਲ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਰਜਿੰਦਰ ਕੁਮਾਰ ਉਰਫ਼ ਬਿੱਲਾ ਵਾਸੀ ਪ੍ਰੀਤ ਨਗਰ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਤੇ ਅੱਜ ਵੀ ਆਪਣੇ ਘਰ ਵਿਚ ਸ਼ਰਾਬ ਰੱਖ ਕੇ ਵੇਚਣ ਦੀ ਤਾਕ ਵਿਚ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਥਾਂ 'ਤੇ ਛਾਪੇਮਾਰੀ ਕਰਕੇ ਇਕ ਕੈਨੀ ਬਰਾਮਦ ਕੀਤੀ ਜਿਸ ਵਿਚੋਂ 27 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |


ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਕਾਲਜ 'ਚ ਦਾਖ਼ਲਾ ਲੈ ਕੇ ਸਰਕਾਰ ਦੁਆਰਾ ਦਿੱਤੀ ਵਿੱਦਿਅਕ ਸਹੂਲਤ ਦਾ ਫ਼ਾਇਦਾ ਲੈਣਾ ਚਾਹੀਦਾ ਹੈ- ਪਿ੍ੰ... ਅਗਲੀ ਖ਼ਬਰ ਪਾਵਰਕਾਮ ਦਫ਼ਤਰ ਦੇ ਬਾਹਰ ਨੌਜਵਾਨ ਉੱਪਰ ਹੋਏ ਲਾਠੀਚਾਰਜ ਦੀ ਟੀ.ਐਸ.ਯੂ. ਨੇ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।