28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਢਾਇਆ ਗਿਆ ਤਸ਼ੱਦਦ, ਮੌਜੂਦਾ ਸਰਕਾਰ ਦੀ ਬੁਰਸ਼ਾਗਰਦੀ ਦਾ ਨੰਗਾ ਨਾਚ-ਗੁਰਮੁਖ ਸਿੰਘ ਖੋਸਲਾ <br/>

ਅਜੀਤ ਡੈਸਕ 08-06-2026
ਭੁਲੱਥ, 7 ਜੂਨ (ਮੇਹਰ ਚੰਦ ਸਿੱਧੂ)-ਪਟਿਆਲਾ ਵਰਗੇ ਸ਼ਹਿਰ ਵਿਚ ਬੇਰੁਜ਼ਗਾਰ ਨੌਜਵਾਨ ਲਾਈਨਮੈਨਾਂ ਵੱਲੋਂ ਆਪਣੀਆਂ ਮੰਗਾਂ ਵਾਸਤੇ ਲਗਾਏ ਗਏ ਸ਼ਾਂਤਮਈ ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਢਾਇਆ ਗਿਆ ਤਸ਼ੱਦਦ, ਮੌਜੂਦਾ ਸਰਕਾਰ ਦੀ ਬੁਰਸ਼ਾਗਰਦੀ ਦਾ ਨੰਗਾ ਨਾਚ ਹੈ | ਇਹ ਪ੍ਰਗਟਾਵਾ ਕਰਦਿਆਂ ਡੈਮੋਕਰੈਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀਆ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ 'ਤੇ ਕੀਤੇ ਗਏ ਤਸ਼ੱਦਦ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ | ਉਨ•ਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਸ਼ਾਂਤਮਈ ਢੰਗ ਨਾਲ ਰੱਖਣ ਦਾ ਸੰਵਿਧਾਨਕ ਹੱਕ ਹੈ | ਇੱਥੇ ਦੇਖਣ ਨੂੰ ਮਿਲਿਆ ਹੈ ਕੀ ਪੁਲਿਸ ਦੇ ਅਧਿਕਾਰੀਆਂ ਵੱਲੋਂ ਧਰਨਾਕਾਰੀਆਂ ਨਾਲ ਦੁਰਵਿਵਹਾਰ ਕੀਤਾ ਗਿਆ | ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਦੋਸ਼ ਸਾਬਤ ਹੋਣ ਦੀ ਸੂਰਤ ਵਿਚ ਸੰਬੰਧਿਤ ਡੀਐਸਪੀ ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਪਲਾਹੀ ਵਿਖੇ 10 ਦਿਨ ਚੱਲੇ ਦਸਤਾਰ ਸਿਖਲਾਈ ਕੈਂਪ ਦੀ ਹੋਈ ਸੰਪੂਰਨਤਾ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ ਕਾਲਜ 'ਚ ਦਾਖ਼ਲਾ ਲੈ ਕੇ ਸਰਕਾਰ ਦੁਆਰਾ ਦਿੱਤੀ ਵਿੱਦਿਅਕ ਸਹੂਲਤ ਦਾ ਫ਼ਾਇਦਾ ਲੈਣਾ ਚਾਹੀਦਾ ਹੈ- ਪਿ੍ੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।