28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਅਜੀਤ ਡੈਸਕ 08-06-2026
ਸੁਲਤਾਨਪੁਰ ਲੋਧੀ, 7 ਜੂਨ (ਨਰੇਸ਼ ਹੈਪੀ)-ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਰੋਡ ਸਥਿਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਬਾਹਰ ਸਮੂਹ ਦੁਕਾਨਦਾਰਾਂ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸੰਗਤਾਂ, ਰਾਹਗੀਰਾਂ, ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਿੱਠਾ ਜਲ ਵਰਤਾਇਆ ਗਿਆ | ਇਸ ਮੌਕੇ ਤੇਜਿੰਦਰ ਸਿੰਘ ਜੋਸ਼ਨ, ਡਾ. ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਡਾ. ਜਸਬੀਰ ਸਿੰਘ, ਬਲਜੀਤ ਸਿੰਘ, ਗੁਰਸ਼ਾਨ, ਗੁਰਕੀਰਤ, ਪ੍ਰਭਜੋਤ ਸਿੰਘ, ਆਸ਼ੂ ਗੁਜਰਾਲ ਰਾਜੂ ਅਤੇ ਹੋਰ ਸੇਵਾਦਾਰਾਂ ਨੇ ਤਨ-ਮਨ ਨਾਲ ਸੇਵਾ ਨਿਭਾਈ | ਸੰਗਤਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੇਵਾ ਕਾਰਜ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਸਾਧਨ ਬਣਦੇ ਹਨ |
ਪਿਛਲੀ ਖ਼ਬਰ ਲਵਲੀ ਯੂਨੀਵਰਸਿਟੀ ਵਿਖੇ ਕੰਬਾਈਨਡ ਐਨੂਅਲ ਟਰੇਨਿੰਗ ਕੈਂਪ ਦੀ ਸ਼ੁਰੂਆਤ <br/> ਅਗਲੀ ਖ਼ਬਰ ਪਲਾਹੀ ਵਿਖੇ 10 ਦਿਨ ਚੱਲੇ ਦਸਤਾਰ ਸਿਖਲਾਈ ਕੈਂਪ ਦੀ ਹੋਈ ਸੰਪੂਰਨਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।