27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਫਗਵਾੜਾ ਹਲਕੇ 'ਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਕੀਤਾ ਲਾਮਬੰਦ <br/>

ਬਲਾਕ ਕਾਂਗਰਸ ਫਗਵਾੜਾ (ਸ਼ਹਿਰੀ) ਦੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਹੋਰ ਆਗੂ | ਤਸਵੀਰ: ਚਾਨਾ <br/> 08-06-2026
ਫਗਵਾੜਾ, 7 ਜੂਨ (ਹਰਜੋਤ ਸਿੰਘ ਚਾਨਾ)-ਬਲਾਕ ਕਾਂਗਰਸ ਫਗਵਾੜਾ (ਸ਼ਹਿਰੀ) ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਅੱਜ ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਸ਼ਹਿਰ ਦੇ 50 ਵਾਰਡਾਂ ਤੋਂ ਪਾਰਟੀ ਵੱਲੋਂ ਉਤਾਰੇ ਗਏ ਉਮੀਦਵਾਰਾਂ ਨਾਲ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ | ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਨਿਵਾਸ ਸਥਾਨ 'ਤੇ ਹੋਈ ਇਸ ਵਿਸ਼ੇਸ਼ ਮੀਟਿੰਗ 'ਚ ਵਿਧਾਇਕ ਧਾਲੀਵਾਲ ਤੋਂ ਇਲਾਵਾ ਪਾਰਟੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਕਪੂਰਥਲਾ ਲਈ ਨਿਯੁਕਤ ਐੱਸ.ਆਈ.ਆਰ. ਇੰਚਾਰਜ ਪੰਕਜ ਕਿਰਪਾਲ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਵਰਕਰਾਂ 'ਚ ਚੋਣਾਂ ਪ੍ਰਤੀ ਉਤਸ਼ਾਹ ਭਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਤੇ ਜਨ ਭਾਵਨਾਵਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ ਤੇ ਆਉਣ ਵਾਲੀਆਂ ਚੋਣਾਂ 'ਚ ਕਾਂਗਰਸ ਨੂੰ ਇੱਕ ਮਜ਼ਬੂਤ ਬਦਲ ਵਜੋਂ ਦੇਖ ਰਹੀ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਲੋਕਾਂ ਤੱਕ ਕਾਂਗਰਸ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਪਹੁੰਚਾਉਣ ਲਈ ਸਰਗਰਮ ਹੋਣ ਤਾਂ ਜੋ ਚੋਣਾਂ 'ਚ ਪਾਰਟੀ ਨੂੰ ਵੱਧ ਤੋਂ ਵੱਧ ਸਮਰਥਨ ਮਿਲ ਸਕੇ | ਇਸ ਮੌਕੇ ਐਸ.ਆਈ.ਆਰ. ਇੰਚਾਰਜ ਪੰਕਜ ਕਿਰਪਾਲ ਨੇ ਕੌਂਸਲਰਾਂ ਤੇ ਪਾਰਟੀ ਵਰਕਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਦਾ ਕੰਮ ਜਾਰੀ ਹੈ | ਉਨ੍ਹਾਂ ਦੱਸਿਆ ਕਿ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਯੋਗ ਵੋਟਰਾਂ ਦੇ ਨਾਮ ਸ਼ਾਮਲ ਕਰਵਾਉਣ ਅਤੇ ਗ਼ਲਤੀਆਂ ਨੂੰ ਦਰੁਸਤ ਕਰਵਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਵਰਕਰਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਿਹਾ ਹੈ ਕਿਉਂਕਿ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ | ਉਨ੍ਹਾਂ ਦੋਸ਼ ਲਗਾਇਆ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ 'ਚ ਆਈ ਸਰਕਾਰ ਨੇ ਪੰਜ ਸਾਲਾਂ ਦੌਰਾਨ ਬਦਲਾਖੋਰੀ ਦੀ ਰਾਜਨੀਤੀ ਤੋਂ ਇਲਾਵਾ ਕੋਈ ਖ਼ਾਸ ਕੰਮ ਨਹੀਂ ਕੀਤਾ | ਭਾਰਦਵਾਜ ਨੇ ਵਰਕਰਾਂ ਨੂੰ ਹਰ ਵਾਰਡ 'ਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਫਗਵਾੜਾ ਹਲਕੇ ਵਿਚ ਪੂਰੇ ਜੋਸ਼ ਅਤੇ ਦਮਖਮ ਨਾਲ ਚੋਣ ਮੈਦਾਨ 'ਚ ਉੱਤਰੇਗੀ ਤੇ ਪਿਛਲੀਆਂ ਦੋ ਚੋਣਾਂ ਵਾਂਗ ਇਸ ਵਾਰ ਵੀ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰੇਗੀ | ਇਸ ਮੌਕੇ ਕੌਂਸਲਰ, ਪਾਰਟੀ ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ-ਅਕਾਸ਼ ਬਾਂਸਲ <br/> ਅਗਲੀ ਖ਼ਬਰ ਸਿਵਲ ਹਸਪਤਾਲ ਭੁਲੱਥ ਵਿਖੇ ਡਾਕਟਰਾਂ ਨੇ ਮਰੀਜ਼ ਦਾ ਗੋਡਾ ਬਦਲਣ ਦਾ ਆਪ੍ਰੇਸ਼ਨ ਕੀਤਾ ਸਫ਼ਲਤਾ ਪੂਰਵਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।