27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਅਕਾਲੀ ਆਗੂ ਮਜੀਠੀਆ ਨਾਲ ਪੁਲਿਸ ਵਲੋਂ ਕੀਤੀ ਧੱਕੇਸ਼ਾਹੀ ਨਿੰਦਣਯੋਗ-ਜਗਜੀਤ ਸਿੰਘ ਸ਼ੰਮੀ <br/>

ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਨੇ ਮਜੀਠਾ ਹਲਕੇ ਵਿਚ ਸੱਤਾਧਾਰੀ ਪਾਰਟੀ ਦੇ ਆਗੂਆਂ ਵਲੋਂ ਅਕਾਲੀ ਆਗੂਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਕੇਸ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਨਾਲ ਹੈ ਤੇ ਸੱਤਾਧਾਰੀ ਪਾਰਟੀ ਵਲੋਂ ਉਨ੍ਹਾਂ ਨਾਲ ਕੀਤੀ ਜਾਣ ਵਾਲੀ ਕਿਸੇ ਵੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰੇਗਾ | ਉਨ੍ਹਾਂ ਅਕਾਲੀ ਆਗੂ ਜੋਬਨਜੀਤ ਸਿੰਘ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਲਈ ਪੁਲਿਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ |

ਪਿਛਲੀ ਖ਼ਬਰ ਚੋਰੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ-ਅਕਾਸ਼ ਬਾਂਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।