08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਤਾਸ਼ਪੁਰ ਮੋੜ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 09-06-2026
ਡਡਵਿੰਡੀ, 8 ਜੂਨ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਤਾਸ਼ਪੁਰ ਮੋੜ 'ਤੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਮਜਾਰਾ ਕੀਤਾ ਗਿਆ | ਰਸੋਈ ਗੈਸ ਅਤੇ ਡੀਜ਼ਲ ਤੇ ਪੈਟਰੋਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰੂਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਡੱਲਾ ਜ਼ੋਨ ਦੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਆਮ ਜਨਤਾ ਦਾ ਗਲਾ ਘੁੱਟਣ 'ਤੇ ਉਤਰ ਆਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਲਗਾਤਾਰ ਵੱਧ ਰਹੀਆਂ ਰਸੋਈ ਗੈਸ, ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ ਅਤੇ ਤੇਲ ਕੀਮਤਾਂ ਦੇ ਵਧਣ ਨਾਲ ਹਰ ਇੱਕ ਜ਼ਰੂਰੀ ਵਰਤੋਂ ਦੀ ਚੀਜ਼ ਦਾ ਭਾਅ ਵਧਣਾ ਲਗਭਗ ਤੈ ਹੈਠ, ਜਿਸ ਨਾਲ ਗ਼ਰੀਬ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੀਜ਼ਲ ਤੇ ਪੈਟਰੋਲ ਦੀਆਂ ਵਧਾਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਵੇ | ਇਸ ਮੌਕੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਨੇ ਕਮੇਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਡੇ ਸੰਘਰਸ਼ ਲੜਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ, ਸਕੱਤਰ ਬਲਵੀਰ ਸਿੰਘ ਡੱਲਾ, ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਮੁਹੱਬਲੀਪੁਰ, ਪੈੱ੍ਰਸ ਸਕੱਤਰ ਲਖਵਿੰਦਰ ਸਿੰਘ, ਖ਼ਜ਼ਾਨਚੀ ਅਮਨਦੀਪ ਸਿੰਘ, ਮੀਤ ਪ੍ਰਧਾਨ ਦਵਿੰਦਰ ਸਿੰਘ ਡੱਲਾ, ਮੀਤ ਪ੍ਰਧਾਨ ਜਤਿੰਦਰ ਸਿੰਘ ਡੇਰਾ ਸੈਯਦਾਂ, ਮੀਤ ਪ੍ਰਧਾਨ ਭਜਨ ਸਿੰਘ ਫ਼ੌਜੀ ਕਲੋਨੀ, ਮੀਤ ਖ਼ਜ਼ਾਨਚੀ ਕੁਲਦੀਪ ਸਿੰਘ ਮੋਖੇ, ਜ਼ਿਲ੍ਹਾ ਕੋਰ ਕਮੇਟੀ ਮੈਂਬਰ ਹਾਕਮ ਸਿੰਘ ਸ਼ਾਹਜਹਾਨਪੁਰ, ਜ਼ੋਨ ਸੰਗਠਨ ਸਕੱਤਰ ਤੇ ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਪੰਚ ਸੌਂਦ ਦੀ ਪ੍ਰੇਰਨਾ ਸਦਕਾ ਪਿੰਡ ਸਰਦਾਰ ਪੱਤੀ ਨਬੀ ਬਖ਼ਸ਼ ਤੋਂ ਵੱਖ-ਵੱਖ ਪਾਰਟੀਆਂ ਦੇ ਵਰਕਰ 'ਆਪ' ਵਿਚ ਹੋਏ ਸ਼ਾਮਿ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।