08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਰਪੰਚ ਸੌਂਦ ਦੀ ਪ੍ਰੇਰਨਾ ਸਦਕਾ ਪਿੰਡ ਸਰਦਾਰ ਪੱਤੀ ਨਬੀ ਬਖ਼ਸ਼ ਤੋਂ ਵੱਖ-ਵੱਖ ਪਾਰਟੀਆਂ ਦੇ ਵਰਕਰ 'ਆਪ' ਵਿਚ ਹੋਏ ਸ਼ਾਮਿਲ

ਅਜੀਤ ਡੈਸਕ 09-06-2026
ਸੁਲਤਾਨਪੁਰ ਲੋਧੀ, 8 ਜੂਨ (ਪ.ਪ. ਰਾਹੀਂ)-ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਜੋ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ, ਉਸ ਨਾਲ਼ ਸੂਬੇ ਅੰਦਰ ਵਿਕਾਸ ਦੀ ਨਵੀਂ ਲਹਿਰ ਪੈਦਾ ਹੋ ਗਈ ਹੈ | ਹੁਣ ਪੰਜਾਬੀ ਮਹਿਸੂਸ ਕਰ ਰਹੇ ਹਨ ਕਿ ਆਜ਼ਾਦੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜਿਸ ਨੇ ਤਨੋਂ ਮਨੋਂ ਕੰਮ ਕਰਦਿਆਂ ਆਪਣੇ ਵਾਅਦਿਆਂ ਨੂੰ ਪੂਰਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਪਿੰਡ ਸਰਦਾਰ ਪੱਤੀ ਨਬੀ ਬਖ਼ਸ਼ ਵਿਖੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਨੂੰ ਸਨਮਾਨਿਤ ਕਰਨ ਸਮੇਂ ਕਰਦਿਆਂ ਕਿਹਾ ਕਿ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਪ ਨਾਲ਼ ਜੁੜ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਪਿੰਡਾਂ ਵਿਚ ਆਧੁਨਿਕ ਖੇਡ ਸਟੇਡੀਅਮ ਉਸਾਰਨ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਸੜਕਾਂ ਉੱਪਰ ਵੀ ਪ੍ਰੀਮਿਕਸ ਪਾਉਣ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਪਿੰਡਾਂ ਵਿਚ ਛੱਪੜਾਂ ਦੇ ਨਵੀਨੀਕਰਨ ਲਈ ਵੀ ਪੰਚਾਇਤਾਂ ਨੂੰ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ | ਇਸ ਮੌਕੇ ਬਲਾਕ ਪ੍ਰਧਾਨ ਅਤੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਠੱਟਾ ਨਵਾਂ ਨੇ ਚੇਅਰਮੈਨ ਸੱਜਣ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ਼ ਜੁੜ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਵੋਟਰ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਡਟ ਕੇ ਸਾਥ ਦੇਣਗੇ | ਇਸ ਮੌਕੇ ਆਮ ਆਦਮੀ ਪਾਰਟੀ ਸ਼ਾਮਿਲ ਹੋਣ ਵਾਲੇ ਗੁਰਭੇਜ ਸਿੰਘ ਸਮੇਤ ਪਰਿਵਾਰ, ਕੁਲਦੀਪ ਸਿੰਘ, ਤਰਸੇਮ ਸਿੰਘ ਮੈਂਬਰ ਪੰਚਾਇਤ, ਕਸ਼ਮੀਰ ਸਿੰਘ, ਬਾਬਾ ਬਲਬੀਰ ਸਿੰਘ ਨਿਹੰਗ ਜਥੇਬੰਦੀਆਂ ਰਾਜਸਥਾਨ, ਸਿਮਰਜੀਤ ਸਿੰਘ ,ਦੀਪੂ, ਨਿੰਦਰ ਸਿੰਘ, ਬੱਗਾ ਸਿੰਘ, ਬਲਕਾਰ ਸਿੰਘ ਆਦਿ ਨੂੰ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਟੋਡਰਵਾਲ, ਬਖ਼ਸ਼ੀਸ਼ ਸਿੰਘ ਚੇਲਾ, ਚਰਨਜੀਤ ਸਿੰਘ ਮੋਮੀ, ਨਛੱਤਰ ਸਿੰਘ ਸੱਤੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਤਾਸ਼ਪੁਰ ਮੋੜ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।