08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਟਿਆਲਾ ਵਿਖੇ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਢਿਲਵਾਂ ਵਲੋਂ ਨਾਅਰੇਬਾਜ਼ੀ

ਅਜੀਤ ਡੈਸਕ 09-06-2026
ਢਿਲਵਾਂ, 8 ਜੂਨ (ਪ੍ਰਵੀਨ ਕੁਮਾਰ)-ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਵਲੋਂ ਪਟਿਆਲਾ ਵਿਖੇ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਬਿਜਲੀ ਮੁਲਾਜ਼ਮਾਂ ਵਲੋਂ ਦਫ਼ਤਰ ਦੇ ਬਾਹਰ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ਤੇ ਹੋਏ ਲਾਠੀਚਾਰਜ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿਖੇਧੀ ਕੀਤੀ ਜਾ ਰਹੀ ਹੈ ਤੇ ਇਸੇ ਤਹਿਤ ਉਨ੍ਹਾਂ ਦੀ ਜਥੇਬੰਦੀ ਵੀ ਉਕਤ ਘਟਨਾ ਦੀ ਨਿਖੇਧੀ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਜਿਸ ਦੀ ਯੂਨੀਅਨ ਨਿੰਦਾ ਕਰਦੀ ਹੈ | ਇਸ ਮੌਕੇ ਹਰਜਿੰਦਰ ਪ੍ਰਤਾਪ ਸਿੰਘ, ਅਵਤਾਰ ਸਿੰਘ, ਯੁਵਰਾਜ, ਖੇਮ ਰਾਜ, ਸੰਤੋਖ ਸਿੰਘ, ਮਨਜਿੰਦਰ ਸਿੰਘ ਆਦਿ ਸਾਥੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਇਕ ਪੇੜ ਮਾਂ ਦੇ ਨਾਂਅ ਮੁਹਿੰਮ ਤਹਿਤ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਅਗਲੀ ਖ਼ਬਰ ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।