08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦਾ ਦੇਸ਼ ਵਿਚੋਂ 'ਸਰਬੋਤਮ ਸਕੂਲ' ਦੇ ਐਵਾਰਡ ਨਾਲ ਸਨਮਾਨ

ਅਜੀਤ ਡੈਸਕ 09-06-2026
ਕਪੂਰਥਲਾ, 8 ਜੂਨ (ਵਿਸ਼ੇਸ਼ ਪ੍ਰਤੀਨਿਧ)-ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਮੱਲ੍ਹਾਂ ਮਾਰਨ ਵਾਲੇ, ਹਾਈਟੈੱਕ ਲੈਬ ਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਨੂੰ ਕੈਰੀਅਰ 360 ਨਾਮੀ ਕੰਪਨੀ ਵਲੋਂ 2025-26 ਵਿਚ ਭਾਰਤ ਦਾ ਸਰਬੋਤਮ ਸਕੂਲ ਹੋਣ 'ਤੇ ਐਵਾਰਡ ਟਿ੍ਪਲ ਏ ਪਲਸ ਨਾਲ ਸਨਮਾਨਿਤ ਕੀਤਾ ਗਿਆ | ਇੱਥੇ ਵਰਨਣਯੋਗ ਹੈ ਕਿ 2012 ਤੋਂ ਸੱਤ ਏਕੜ ਰਕਬੇ ਵਿਚ ਬਣਿਆ ਇਹ ਨਾਮਵਰ ਸਕੂਲ ਸੀ.ਬੀ.ਐਸ.ਈ. ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਸਮੇਂ-ਸਮੇਂ ਜ਼ਿਲ੍ਹਾ ਪੱਧਰ 'ਤੇ ਅੱਵਲ ਰਿਹਾ ਹੈ ਤੇ ਖੇਡਾਂ ਦੇ ਖੇਤਰ ਵਿਚ ਵੀ ਸਕੂਲ ਦੀਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਵਰਨਣਯੋਗ ਪ੍ਰਾਪਤੀਆਂ ਹਨ, ਜਿਸਨੂੰ ਮੁੱਖ ਰੱਖਦੇ ਸਬੰਧਿਤ ਕੰਪਨੀ ਵਲੋਂ ਸਮੁੱਚੇ ਭਾਰਤ ਵਿਚੋਂ ਸਰਬੋਤਮ ਸਕੂਲ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਸਕੂਲ ਨੂੰ ਸਰਬੋਤਮ ਸਕੂਲ ਹੋਣ ਦਾ ਐਵਾਰਡ ਮਿਲਣ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਤੇ ਹੋਣਹਾਰ ਵਿਦਿਆਰਥੀਆਂ ਦੇ ਸਿਰ ਬੰਨਿਆ ਜਿਨ੍ਹਾਂ ਦੀ ਨਿਰੰਤਰ ਮਿਹਨਤ ਦੇ ਸਦਕਾ ਸਕੂਲ ਇਹ ਐਵਾਰਡ ਪ੍ਰਾਪਤ ਕਰਨ ਵਿਚ ਸਫ਼ਲ ਹੋਇਆ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਗੁਰੂ ਅਮਰਦਾਸ ਪਬਲਿਕ ਸਕੂਲ ਆਪਣੇ ਰੁਤਬੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕਰੇਗਾ |
ਪਿਛਲੀ ਖ਼ਬਰ ਕਬੱਡੀ ਕੱਪ ਤੇ ਸੱਭਿਆਚਾਰਕ ਮੇਲਾ ਅੱਜ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਗੁਰਮਤਿ ਅਕੈਡਮੀ 'ਚ ਪ੍ਰੋਫੈਸਰ ਜਸਪਾਲ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਨਿਭਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।