07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਕਾਬੂ

ਅਜੀਤ ਡੈਸਕ 09-06-2026
ਫਗਵਾੜਾ, 8 ਜੂਨ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਸਤਵਿੰਦਰ ਸਿੰਘ ਉਰਫ਼ ਦੀਪੂ ਪੁੱਤਰ ਮਨਜੀਤ ਸਿੰਘ ਵਾਸੀ ਗੁਰੂ ਹਰਕ੍ਰਿਸ਼ਨ ਨਗਰ ਨੂੰ ਕਾਬੂ ਕਰਕੇ ਉਸ ਪਾਸੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਗੁਰਬੀਰ ਸਿੰਘ ਉਰਫ਼ ਗੋਪੀ ਪੁੱਤਰ ਰਾਜਪਾਲ ਪਿੰਡ ਲੱਖਪੁਰ, ਰਘੁਬੀਰ ਸਿੰਘ ਉਰਫ਼ ਬੀਰਾ ਪੁੱਤਰ ਤਰਸੇਮ ਸਿੰਘ ਵਾਸੀ ਬਸੰਤ ਮਾਰਕੀਟ ਭੁੱਲਾਰਾਏ ਰੋਡ ਤੇ ਪਵਨ ਕੁਮਾਰ ਉਰਫ਼ ਦਲੀਪਾ ਪੁੱਤਰ ਬਾਂਕੇ ਲਾਲ ਵਾਸੀ ਸਿਟੀ ਹਾਰਟ ਵਜੋਂ ਹੋਈ ਹੈ |

ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਅੰਨੇ੍ਹ ਕਤਲ ਦੀ ਗੁੱਥੀ ਸੁਲਝੀ, 3 ਮੁੱਖ ਦੋਸ਼ੀ ਗਿ੍ਫ਼ਤਾਰ 1 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।