07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਸੰਬੰਧੀ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 09-06-2026
ਫਗਵਾੜਾ, 8 ਜੂਨ (ਚਾਨਾ)-ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਜੋ ਕਿ ਨਾਬਾਲਗ ਹੈ ਤੇ 11ਵੀਂ ਕਲਾਸ 'ਚ ਪੜ੍ਹਦੀ ਹੈ | ਉਹ ਰਾਤ ਨੂੰ ਘਰ 'ਚ ਸੁੱਤੇ ਪਏ ਸਨ ਤੇ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਉਸ ਦੀ ਲੜਕੀ ਗ਼ਾਇਬ ਸੀ ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਰਵੀ ਕੁਮਾਰ ਪੁੱਤਰ ਰਮੇਸ਼ ਯਾਦਵ ਵਾਸੀ ਜੇ.ਸੀ.ਟੀ. ਮਿੱਲ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਜਿਸ ਸਬੰਧ 'ਚ ਪੁਲਿਸ ਨੇ ਕੇਸ ਦਰਜ ਕੀਤਾ ਹੈ |
ਨੌਜਵਾਨ ਦੀ ਕੁੱਟਮਾਰ ਕਰਨ ਸਬੰਧੀ ਇੱਕ ਖ਼ਿਲਾਫ਼ ਕੇਸ ਦਰਜ
ਫਗਵਾੜਾ, 8 ਜੂਨ (ਚਾਨਾ)-ਇੱਕ ਦੁਕਾਨਦਾਰ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਧਾਰਾ 115(2), 126(2) ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਪਿ੍ੰਸ ਪੁੱਤਰ ਸਤੀਸ਼ ਕੁਮਾਰ ਵਾਸੀ ਸਤਨਾਮਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੀ ਕੱਪੜੇ ਦੀ ਦੁਕਾਨ ਦੀ ਸਫ਼ਾਈ ਕਰਕੇ ਦੂਸਰੀ ਦੁਕਾਨ 'ਤੇ ਚੱਲਾ ਸੀ ਤਾਂ ਉਕਤ ਨੌਜਵਾਨ ਆਇਆ ਤੇ ਉਸ ਨੰੂ ਰੋਕ ਲਿਆ ਤੇ ਉਸ ਦੀ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਨਿੱਕਾ ਪੁੱਤਰ ਰਾਮ ਕਿਸ਼ਨ ਵਾਸੀ ਸਤਨਾਮਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਸਮਾਰਟ ਸਿਟੀ ਸੁਲਤਾਨਪੁਰ ਲੋਧੀ ਵਿਚ ਆਨਲਾਈਨ ਤੇ ਆਫਲਾਈਨ ਆਧੁਨਿਕ ਡਿਜੀਟਲ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ-ਅਕਾਸ਼ ਬਾਂ... ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।